ਜਿਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅੰਦਰ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ

ਸ਼੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਸੀਮਾਵਾਂ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਸੀਮਾਵਾਂ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ।

ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

Author : Malout Live