ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦਾ ਇੱਕ ਦਿਨਾਂ ਟਰਿੱਪ ਚੰਡੀਗੜ੍ਹ ਵਿਖੇ ਲਿਜਾਇਆ ਗਿਆ

ਵਿਦਿਆਰਥੀਆਂ ਦੇ ਮਨੋਰੰਜਨ ਅਤੇ ਜਾਣਕਾਰੀ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦਾ ਇੱਕ ਦਿਨਾਂ ਟਰਿੱਪ ਛੱਤਬੀੜ ਚਿੜੀਆਘਰ ਅਤੇ ਏਅਰ ਫੋਰਸ ਹੈਰੀਟੇਜ ਸੈਂਟਰ ਚੰਡੀਗੜ੍ਹ ਵਿਖੇ ਲਿਜਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) :  ਵਿਦਿਆਰਥੀਆਂ ਦੇ ਮਨੋਰੰਜਨ ਅਤੇ ਜਾਣਕਾਰੀ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥੀਆਂ ਦਾ ਇੱਕ ਦਿਨਾਂ ਟਰਿੱਪ ਛੱਤਬੀੜ ਚਿੜੀਆਘਰ ਅਤੇ ਏਅਰ ਫੋਰਸ ਹੈਰੀਟੇਜ ਸੈਂਟਰ ਚੰਡੀਗੜ੍ਹ ਵਿਖੇ ਲਿਜਾਇਆ ਗਿਆ।

ਜਿਸ ਵਿੱਚ ਵਿਦਿਆਰਥੀਆਂ ਨੇ ਜੰਗਲੀ ਜੀਵਨ ਅਤੇ ਭਾਰਤੀ ਏਅਰ ਫੋਰਸ ਬਾਰੇ ਵੱਡਮੁੱਲੀ ਜਾਣਕਾਰੀ ਹਾਸਿਲ ਕੀਤੀ। ਸੀਨੀਅਰ ਵਿੰਗ ਵਾਇਸ ਪ੍ਰਿੰਸੀਪਲ ਮੈਡਮ ਅੰਕਿਤਾ ਅਤੇ ਉਹਨਾਂ ਦੀ ਟੀਮ ਵੱਲੋਂ ਆਯੋਜਿਤ ਕੀਤਾ ਗਿਆ। ਇਹ ਟਰਿੱਪ ਨਾ ਸਿਰਫ਼ ਦਿਲਚਸਪ ਅਤੇ ਜਾਣਕਾਰੀ ਭਰਪੂਰ ਸੀ, ਬਲਕਿ ਉਤਸ਼ਾਹ ਅਤੇ ਜੋਸ਼ ਨਾਲ ਭਰਪੂਰ ਵੀ ਸੀ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਮੈਡਮ ਅੰਕਿਤਾ ਅਤੇ ਉਹਨਾਂ ਦੀ ਟੀਮ ਨੂੰ ਇਸ ਟਰਿੱਪ ਦੀ ਸਫ਼ਲਤਾ ਦੀ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਣਕਾਰੀ ਭਰਪੂਰ ਟਰਿੱਪ ਆਯੋਜਿਤ ਕਰਨ ਦੀ ਤਾਕੀਦ ਕੀਤੀ।

Author : Malout Live