ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਮੰਗ ਪੱਤਰ
ਕਾਂਗਰਸ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਸਮੁੱਚੀ ਜ਼ਿਲ੍ਹਾ ਕਾਂਗਰਸ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ. ਸ਼ੁੱਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੁਆਰਾ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਬਾਰੇ ਕੀਤੀਆਂ ਗਈਆਂ ਨਿੰਦਣਯੋਗ ਟਿੱਪਣੀਆਂ ਦੇ ਰੋਸ ਵਜੋਂ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਾਂਗਰਸ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਸਮੁੱਚੀ ਜ਼ਿਲ੍ਹਾ ਕਾਂਗਰਸ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ. ਸ਼ੁੱਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੁਆਰਾ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਬਾਰੇ ਕੀਤੀਆਂ ਗਈਆਂ
ਨਿੰਦਣਯੋਗ ਟਿੱਪਣੀਆਂ ਦੇ ਰੋਸ ਵਜੋਂ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਸਮੁੱਚੀ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਮੰਗ ਕੀਤੀ ਕਿ ਬਾਬਾ ਸਾਹਿਬ ਅੰਬੇਡਕਰ ਦੇ ਬਾਰੇ ਬੋਲੇ ਨਿੰਦਣਯੋਗ ਸ਼ਬਦਾਂ ਦੀ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਸਾਰੇ ਦੇਸ਼ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਸਮੁੱਚੀ ਜ਼ਿਲ੍ਹਾ ਕਾਂਗਰਸ ਪਾਰਟੀ ਮੌਜੂਦ ਸੀ।
Author : Malout Live