ਜੱਥੇਬੰਦੀਆਂ ਵੱਲੋਂ ਸਿਹਤ ਮੁਲਾਜ਼ਮਾਂ ਉੱਪਰ ਹੋਏ ਹਮਲੇ ਦੇ ਨਿਆਂ ਲਈ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੂੰ ਦਿੱਤਾ ਗਿਆ ਮੰਗ ਪੱਤਰ
ਜੱਥੇਬੰਦੀਆਂ ਵੱਲੋਂ ਸਿਹਤ ਮੁਲਾਜ਼ਮਾਂ ਉੱਪਰ ਹੋਏ ਹਮਲੇ ਦੇ ਨਿਆਂ ਲਈ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ। ਡਾ. ਜਗਦੀਪ ਚਾਵਲਾ ਸਿਵਲ ਸਰਜਨ ਵੱਲੋਂ ਦੋਸ਼ੀਆਂ ਖਿਲਾਫ ਜਲਦ ਕਾਰਵਾਈ ਕਰਵਾਉਣ ਦਾ ਭਰੋਸਾ ਦਵਾਇਆ ਗਿਆ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਉੱਪਰ ਗੋਨੇਆਣਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਿਊਟੀ ਦੌਰਾਨ ਹੋਏ ਜਾਨਲੇਵਾ ਹਮਲੇ ਦੇ ਆਰੋਪੀਆਂ ਖਿਲਾਫ ਕੋਈ ਕਾਰਵਾਈ ਨਾ ਹੋਣ ਦੇ ਰੋਸ਼ ਵਜੋਂ ਸਿਹਤ ਵਿਭਾਗ ਦੀ ਸਮੂਹ ਜੱਥੇਬੰਦੀਆਂ ਵੱਲੋਂ ਸਾਂਝੇਂ ਤੌਰ ਤੇ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਇਕੱਠ ਕੀਤਾ ਗਿਆ। ਇਸ ਦੌਰਾਨ ਜੱਥੇਬੰਦੀਆਂ ਵੱਲੋਂ ਸਿਹਤ ਮੁਲਾਜ਼ਮਾਂ ਉੱਪਰ ਹੋਏ ਹਮਲੇ ਦੇ ਨਿਆਂ ਲਈ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ।
ਡਾ. ਜਗਦੀਪ ਚਾਵਲਾ ਸਿਵਲ ਸਰਜਨ ਵੱਲੋਂ ਦੋਸ਼ੀਆਂ ਖਿਲਾਫ ਜਲਦ ਕਾਰਵਾਈ ਕਰਵਾਉਣ ਦਾ ਭਰੋਸਾ ਦਵਾਇਆ ਗਿਆ ਅਤੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਜੱਥੇਬੰਦੀਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਖਿਲਾਫ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਤੇਜ ਕਰਕੇ ਸਿਹਤ ਸੇਵਾਵਾਂ ਠੱਪ ਕੀਤੀਆਂ ਜਾਣਗੀਆਂ। ਇਸ ਸਮੇਂ ਸੁਖਵਿੰਦਰ ਸਿੰਘ ਦੋਦਾ ਪ੍ਰਧਾਨ, ਸੁਖਜੀਤ ਸਿੰਘ ਆਲਮਵਾਲਾ ਪ੍ਰਧਾਨ, ਜਗਸੀਰ ਸਿੰਘ ਚੱਕਸ਼ੇਰੇਵਾਲਾ ਪ੍ਰਧਾਨ, ਚਮਕੌਰ ਸਿੰਘ ਪ੍ਰਧਾਨ, ਬਲਵਿੰਦਰ ਕੌਰ, ਰਜਿੰਦਰ ਕੌਰ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ ਲੰਬੀ, ਬੂਟਾ ਸਿੰਘ ਅਤੇ ਗੁਰਤੇਜ ਸਿੰਘ ਆਦਿ ਹਾਜ਼ਿਰ ਸਨ।
Author : Malout Live