ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਾਵਾ ਨਿਹਾਲ ਸਿੰਘ ਬੀ.ਐੱਡ ਕਾਲਜ ਵਿਖੇ ਜਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਨੋਡਲ ਅਫ਼ਸਰਾਂ ਦੀ ਅਹਿਮ ਭੂਮਿਕਾ ਰਹੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਾਵਾ ਨਿਹਾਲ ਸਿੰਘ ਬੀ.ਐੱਡ ਕਾਲਜ ਵਿਖੇ ਜਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਹ ਮੁਕਾਬਲੇ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਂਗਾ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਰਾਜਿੰਦਰ ਸੋਨੀ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਅਜੇ ਸ਼ਰਮਾ, ਸਿੱਖਿਆ ਕਲਾ ਉਤਸਵ ਨੋਡਲ ਅਫ਼ਸਰ ਸ਼੍ਰੀ ਇਕਬਾਲ ਸਿੰਘ ਅਤੇ ਸ਼੍ਰੀ ਗੁਰਮੇਲ ਸਿੰਘ ਸਾਗੂ, ਪ੍ਰਵੀਨ ਸ਼ਰਮਾ, ਸ਼੍ਰੀ ਤਜਿੰਦਰ ਸਿੰਘ, ਸ਼੍ਰੀ ਧੀਰਜ ਕੁਮਾਰ ਅਤੇ ਸ਼੍ਰੀ ਦੀਪਕ ਅਰੋੜਾ ਦੀ ਯੋਗ ਅਗਵਾਈ ਹੇਠ ਕਰਵਾਏ ਗਏ।

ਇਸ ਮੌਕੇ ਟ੍ਰੈਡੀਸ਼ਨਸਲ ਸਟੋਰੀ ਟੈਲਿੰਗ ਅਤੇ ਬੀ.ਆਰ.ਸੀ ਹਾਲ ਵਿਖੇ ਇੰਸਟਰੂਮੈਂਟਲ ਮਿਊਜਿਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਨੋਡਲ ਅਫ਼ਸਰਾਂ ਦੀ ਅਹਿਮ ਭੂਮਿਕਾ ਰਹੀ। ਇਸ ਮੌਕੇ ਸ਼੍ਰੀ ਅਤੁੱਲ ਕੁਮਾਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੂਰੇਵਾਲਾ, ਸ਼੍ਰੀ ਪ੍ਰਦੀਪ ਮਿੱਤਲ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਪਾਰਕ (ਸ਼੍ਰੀ ਮੁਕਤਸਰ ਸਾਹਿਬ), ਸ਼੍ਰੀਮਤੀ ਡਿੰਪਲ ਵਰਮਾ ਮੁੱਖ ਅਧਿਆਪਿਕਾ ਸਰਕਾਰੀ ਹਾਈ ਸਕੂਲ ਕਰਮਗੜ, ਸ਼੍ਰੀ ਪ੍ਰੀਤਮ ਸਿੰਘ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੂੜ੍ਹਾ ਗੁੱਜਰ ਅਤੇ ਸ਼੍ਰੀ ਹਰਦੀਪ ਕੁਮਾਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਭੰਗੇਵਾਲਾ ਹਾਜ਼ਿਰ ਸਨ।

Author : Malout Live