ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜੀ ਫਿਲਮ ਦਾ ਕੀਤਾ ਗਿਆ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਮਲੋਟ ਦੇ ਪਿੰਡ ਮੱਲਵਾਲਾ, ਨਾਨਕਸਰ ਕੋਠੇ ਅਤੇ ਘੱਗਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਮਲੋਟ ਦੇ ਪਿੰਡ ਮੱਲਵਾਲਾ, ਨਾਨਕਸਰ ਕੋਠੇ ਅਤੇ ਘੱਗਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਊਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜੀ ਫਿਲਮ ਰਾਹੀਂ ਲੋਕਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੌਜੂਦ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Author : Malout Live