ਸ.ਸ.ਸ ਸਕੂਲ, (ਮੁੰਡੇ) ਅਬੁੱਲਖੁਰਾਣਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦਾ ਮੇਲਾ ਲਗਾਇਆ ਗਿਆ

ਸ.ਸ.ਸ ਸਕੂਲ, (ਮੁੰਡੇ) ਅਬੁੱਲਖੁਰਾਣਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਬਿਮਲਾ ਰਾਣੀ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਬੱਚਿਆਂ ਵਿੱਚ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਸੰਬੰਧੀ ਮੇਲਾ ਲਗਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ.ਸ.ਸ.ਸਕੂਲ, (ਮੁੰਡੇ) ਅਬੁੱਲਖੁਰਾਣਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਬਿਮਲਾ ਰਾਣੀ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਬੱਚਿਆਂ ਵਿੱਚ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਸੰਬੰਧੀ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਮਾਡਲ, ਚਾਰਟ ਬਣਾ ਕੇ ਮੇਲੇ ਵਿੱਚ ਹਿੱਸਾ ਲਿਆ ਅਤੇ ਅਧਿਆਪਕ ਰੋਹਿਤ ਜਿੰਦਲ ਨੇ ਮੇਲੇ ਨੂੰ ਹੋਰ ਰੋਚਕ ਬਣਾਉਣ ਲਈ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਕਰਵਾਈਆਂ।

ਜਿਸ ਤੋਂ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ, ਵਿਸ਼ੇ ਪ੍ਰਤੀ ਰੁਚੀ, ਸਿੱਖਣ ਦੀ ਪ੍ਰਕਿਰਿਆ ਦੀ ਸ਼ਲਾਘਾ ਕਰਦੇ ਹੋਏ ਪ੍ਰਿੰਸੀਪਲ ਬਿਮਲਾ ਰਾਣੀ ਨੇ ਵਿਦਿਆਰਥੀਆਂ ਅਤੇ ਅਧਿਆਪਕ ਰੋਹਿਤ ਜਿੰਦਲ, ਗਗਨਦੀਪ ਕੌਰ, ਮੀਤਪਾਲ ਕੌਰ ਅਤੇ ਹਰਜੀਤ ਕੌਰ ਦੀ ਮੇਲੇ ਨੂੰ ਸਫ਼ਲ ਬਣਾਉਣ ਤੇ ਸ਼ਲਾਘਾ ਕੀਤੀ। ਇਸ ਮੌਕੇ ਸਾਰੇ ਸਕੂਲ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Author : Malout Live