ਸ਼੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ ਲਈ ਹੋਵੇਗਾ ਮੇਲੇ ਦਾ ਆਯੋਜਨ

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਜ਼ਿਲ੍ਹਾ ਪੱਧਰੀ ਮੇਲਾ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਜਿਲ੍ਹੇ ਦੇ ਸਥਾਨਕ ਮਹਿਲਾ ਉੱਦਮੀਆਂ ਨੂੰ ਆਪਣੇ ਉਤਪਾਦਾਂ ਦੀ ਸਟਾਲ ਲਗਾਉਣ ਲਈ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਅਤੇ ਜਿਲ੍ਹੇ ਦੀ ਸਾਰੀ ਆਮ ਅਤੇ ਖਾਸ ਜਨਤਾ ਨੂੰ ਇਸ ਮੇਲੇ ਤੇ ਆਉਣ ਲਈ ਖੁੱਲਾ ਸੱਦਾ ਦਿੱਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ RAMP (ਰੇਜ਼ਿੰਗ ਅਤੇ ਐਕਸਲਰੇਟਿੰਗ ਐਮ.ਐਸ.ਐਮ.ਈ) ਸਕੀਮ ਅਧੀਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਜ਼ਿਲ੍ਹਾ ਪੱਧਰੀ ਮੇਲਾ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਮਾਣਯੋਗ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਅਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਜਿਸ ਵਿੱਚ ਮੇਲੇ ਦੇ ਸੁਚੱਜੇ ਆਯੋਜਨ ਸੰਬੰਧੀ ਵਿਸਥਾਰਪੂਰਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਜ਼ਿਲ੍ਹਾ ਪੱਧਰ ਦਾ ਮੇਲਾ ਫ਼ਰਵਰੀ ਮਹੀਨੇ ਦੇ ਆਖਰੀ ਹਫ਼ਤੇ ਗੁਰੂ ਗੋਬਿੰਦ ਸਿੰਘ ਪਾਰਕ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾਵੇਗਾ। ਮੇਲੇ ਵਿੱਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ, ਯੂਨਿਟਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਲਈ ਵੱਖ-ਵੱਖ ਸਟਾਲਾਂ ਦੀ ਵਿਵਸਥਾ ਕੀਤੀ ਜਾਵੇਗੀ। ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਉੱਦਮੀਆਂ ਲਈ ਰਾਤ ਨੂੰ ਰਹਿਣ ਦੀ ਵਿਵਸਥਾ ਉੱਚੇਚੇ ਤੌਰ ਤੇ ਕੀਤੀ ਜਾਵੇਗੀ। ਜਿਲ੍ਹੇ ਦੇ ਸਥਾਨਕ ਮਹਿਲਾ ਉੱਦਮੀਆਂ ਨੂੰ ਆਪਣੇ ਉਤਪਾਦਾਂ ਦੀ ਸਟਾਲ ਲਗਾਉਣ ਲਈ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਅਤੇ ਜਿਲ੍ਹੇ ਦੀ ਸਾਰੀ ਆਮ ਅਤੇ ਖਾਸ ਜਨਤਾ ਨੂੰ ਇਸ ਮੇਲੇ ਤੇ ਆਉਣ ਲਈ ਖੁੱਲਾ ਸੱਦਾ ਦਿੱਤਾ ਗਿਆ।

Author : Malout Live