ਬੱਲਮਗੜ੍ਹ ਸਰਕਲ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਕੀਤਾ ਗਿਆ ਆਯੋਜਨ
ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਬੱਲਮਗੜ੍ਹ ਸਰਕਲ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਚੱਲ ਰਹੇ ਖੇਤੀ ਰੁਝੇਵੇਂ ਜਿਵੇਂ ਕਿ ਨਰਮੇ ਦੀ ਫਸਲ ਤੇ ਗੁਲਾਬੀ ਸੂੰਡੀ ਦੀ ਰੋਕਥਾਮ, ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਅਤੇ ਝੋਨੇ/ਬਾਸਮਤੀ ਦੀਆਂ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਬੱਲਮਗੜ੍ਹ ਸਰਕਲ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਚੱਲ ਰਹੇ ਖੇਤੀ ਰੁਝੇਵੇਂ ਜਿਵੇਂ ਕਿ ਨਰਮੇ ਦੀ ਫਸਲ ਤੇ ਗੁਲਾਬੀ ਸੂੰਡੀ ਦੀ ਰੋਕਥਾਮ, ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਅਤੇ ਝੋਨੇ/ਬਾਸਮਤੀ ਦੀਆਂ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਡਾ. ਸ਼ਵਿੰਦਰ ਸਿੰਘ, ਏ.ਡੀ.ਓ (ਜ.ਕ) ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਦੇ ਕਾਲੇ ਸ਼ੋਰੇ ਦੇ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ ਦੀ ਸਿਫਾਰਿਸ਼ ਕੀਤੀ।
ਕਿਸਾਨਾਂ ਨੂੰ ਨਰਮੇਂ ਦੀ ਫਸਲ ਵਿੱਚ ਗੁਲਾਬੀ ਸੂੰਡੀ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਫਸਲ ਤੇ ਹਫਤੇ-2 ਦੇ ਵਕਫੇ ਤੇ 13:0:45 ਦੀ ਸਪਰੇਅ ਜਰੂਰ ਕਰਨ। ਇਸ ਮੌਕੇ ਡਾ. ਅਮਰਦੀਪ ਕੌਰ ਬੀ.ਟੀ.ਐੱਮ ਵੱਲੋਂ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਸੈਂਪਲ ਲੈਣ ਦੀ ਵਿਧੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੀਮਤੀ ਨਵਦੀਪ ਕੌਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਈ.ਕੇ.ਵਾਈ.ਸੀ ਕਰਵਾਉਣ ਲਈ ਜਾਗਰੂਕ ਕੀਤਾ ਅਤੇ ਮੌਕੇ ’ਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ। ਅੰਤ ਵਿੱਚ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ (ਆਤਮਾ) ਵੱਲੋਂ ਆਏ ਹੋਏ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀ ਦੀਪਇੰਦਰ ਸਿੰਘ, ਸੇਵਦਾਰ ਤੋਂ ਇਲਾਵਾ ਪਿੰਡ ਦੇ ਕਿਸਾਨ ਹਾਜ਼ਿਰ ਸਨ।
Author : Malout Live