25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕ ਕਰਨ ਲਈ ਮਨਾਇਆ ਜਾ ਰਿਹਾ ਹੈ ਪੰਦਰਵਾੜਾ
ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ 25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕ ਕਰਨ ਲਈ ਅੱਖਾਂ ਦਾਨ ਸੰਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ 25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸੰਬੰਧੀ ਜਾਗਰੂਕ ਕਰਨ ਲਈ ਅੱਖਾਂ ਦਾਨ ਸੰਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈੱਲਥ ਸੁਪਰਵਾਇਜ਼ਰ ਮੇਲ ਦੀ ਮੀਟਿੰਗ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਇਸ ਪੰਦਰਵਾੜੇ ਦੌਰਾਨ ਸਮਾਗਮ ਅਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ-ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨ੍ਹੇਪਣ ਦੇ ਕਾਰਣ ਅਤੇ ਇਲਾਜ ਸੰਬੰਧੀ ਵੀ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅੱਖਾਂ ਦਾਨ ਕਰਨ ਲਈ ਮੁਕਤੀਸਰ ਆਈ. ਬੈਂਕ ਸੋਸਾਇਟੀ ਸ੍ਰੀ ਮੁਕਤਸਰ ਸਾਹਿਬ ਜਾਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਏਡਜ਼, ਕਾਲਾ ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ ਹਨ ਅਤੇ ਬਾਕੀ ਸਾਰੇ ਕਿਸੇ ਵੀ ਬਿਮਾਰੀ ਤੋਂ ਪੀੜ੍ਹਿਤ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ।
Author : Malout Live