11 ਜੂਨ ਨੂੰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਮਨਾਇਆ ਜਾਵੇਗਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਸਮਾਗਮ

ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਸਮਾਗਮ 11 ਜੂਨ 2025 ਦਿਨ ਬੁੱਧਵਾਰ ਨੂੰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ, ਦਾਨੇਵਾਲਾ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ।

ਮਲੋਟ : ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਸਮਾਗਮ 11 ਜੂਨ 2025 ਦਿਨ ਬੁੱਧਵਾਰ ਨੂੰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ, ਦਾਨੇਵਾਲਾ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਬਾਬਾ ਰਵਿੰਦਰ ਜੀ ਜੋਨੀ ਤਖਾਣਵੱਧ ਵਾਲੇ (ਨਾਨਕਸਰ) ਸੰਗਤ ਨੂੰ ਗੁਰਬਾਣੀ ਜੱਸ ਸਰਵਣ ਕਰਵਾਉਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ। ਬਾਬਾ ਬਲਜੀਤ ਸਿੰਘ ਗੁਰੂਸਰ ਜੋਧੇਕੇ ਵਾਲਿਆਂ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਅਤੇ ਮਿੱਸੇ ਪ੍ਰਸ਼ਾਦੇ, ਗੰਢਾ, ਅਚਾਰ, ਛਬੀਲ ਲਈ ਦੁੱਧ, ਖੰਡ, ਸ਼ਰਬਤ, ਸਕੈਸ਼, ਤਰਬੂਜ਼ ਫਲ ਲੈ ਕੇ ਆਉਣ।

Author : Malout Live