24 ਜੂਨ ਨੂੰ ਹੋਵੇਗਾ ਗੁਰਦੁਆਰਾ ਠਾਠ ਨਾਨਕਸਰ ਮਲੋਟ ਵਿਖੇ ਸ਼ਹੀਦਾਂ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ, ਨੈਸ਼ਨਲ ਹਾਈਵੇ ਬਠਿੰਡਾ ਰੋਡ ਤੇ ਲਗਾਈ ਜਾਵੇਗੀ ਠੰਡੇ-ਮਿੱਠੇ ਜਲ ਦੀ ਛਬੀਲ
ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਸਮੂਹ ਸਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਠਾਠ ਨਾਨਕਸਰ ਮਲੋਟ ਵਿਖੇ 24 ਜੂਨ 2026, ਦਿਨ ਬੁੱਧਵਾਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਜਾ ਰਿਹਾ ਹੈ।
ਮਲੋਟ : ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਸਮੂਹ ਸਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਠਾਠ ਨਾਨਕਸਰ ਮਲੋਟ ਵਿਖੇ 24 ਜੂਨ 2026, ਦਿਨ ਬੁੱਧਵਾਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਹੋਣਗੇ।
ਗੁਰਦੁਆਰਾ ਠਾਠ ਨਾਨਕਸਰ ਦੇ ਮੁੱਖੀ ਸੰਤ ਬਾਬਾ ਗੁਰਜੀਤ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਅਤੇ ਮੁੱਖ ਸੇਵਾਦਾਰ ਬਾਬਾ ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਸਮਾਪਤੀ ਉਪਰੰਤ ਨੈਸ਼ਨਲ ਹਾਈਵੇ ਬਠਿੰਡਾ ਰੋਡ ਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ।
Author : Malout Live



