ਸ਼੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਗੁਰਪੁਰਬ ਨੂੰ ਸਮਰਪਿਤ ਭਾਈ ਜਗਤਾ ਜੀ ਗੁਰਦੁਆਰਾ ਮਲੋਟ ਵਿਖੇ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ

ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਗੁਰਪੁਰਬ ਦੇ ਸੰਬੰਧ ਵਿੱਚ ਮਲੋਟ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਵਿਖੇ ਮਿਤੀ 1 ਨਵੰਬਰ 2026 ਦਿਨ ਐਤਵਾਰ ਨੂੰ ਸ਼ਾਮ ਨੂੰ 05 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਮਹੰਤ ਭਾਈ ਕਾਹਨ ਸਿੰਘ ਜੀ ਦੀ ਅਗਵਾਈ ਵਿੱਚ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਮਲੋਟ : ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਗੁਰਪੁਰਬ ਦੇ ਸੰਬੰਧ ਵਿੱਚ ਮਲੋਟ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਵਿਖੇ ਮਿਤੀ 1 ਨਵੰਬਰ 2026 ਦਿਨ ਐਤਵਾਰ ਨੂੰ ਸ਼ਾਮ ਨੂੰ 05 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਮਹੰਤ ਭਾਈ ਕਾਹਨ ਸਿੰਘ ਜੀ ਦੀ ਅਗਵਾਈ ਵਿੱਚ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਭਾਈ ਭੁਪਿੰਦਰ ਸਿੰਘ ਜੀ ਹਜੂਰੀ ਰਾਗੀ (ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ), ਭਾਈ ਸਤਿਨਾਮ ਸਿੰਘ ਜੀ ਹਜ਼ੂਰੀ ਰਾਗੀ (ਹੈੱਡ ਗ੍ਰੰਥੀ ਗੁਰਦੁਆਰਾ ਭਾਈ ਜਗਤਾ ਜੀ ਮਲੋਟ) ਅਤੇ ਭਾਈ ਗੁਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ (ਗੁਰਦੁਆਰਾ ਭਾਈ ਜਗਤਾ ਜੀ ਮਲੋਟ) ਸੰਗਤਾਂ ਨੂੰ ਗੁਰਬਾਣੀ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਆਰੰਭ ਸ਼ਾਮ 05 ਵਜੇ ਇਸਤਰੀ ਸਤਿਸੰਗ ਸੁਖਮਨੀ ਸਭਾ ਅਤੇ ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ ਮਲੋਟ ਵੱਲੋਂ ਕੀਤਾ ਜਾਵੇਗਾ। ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਵਧੇਰੇ ਜਾਣਕਾਰੀ ਲਈ 98153-34244, 94174-89561, 98158-30001 ਅਤੇ 92165-09900 ਤੇ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live