12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਯੋਗ ਸਮਾਗਮ ਦਾ ਆਯੋਜਨ
ਸ਼੍ਰੀ ਮੁਕਤਸਰ ਸਾਹਿਬ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਲਪਲਾਈਨ ਨੰਬਰ 76694-00500 ਸ਼ੁਰੂ ਕੀਤਾ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਲਪਲਾਈਨ ਨੰਬਰ 76694-00500 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਮੁਹੱਲਿਆਂ ਜਾਂ ਕਾਲੋਨੀਆਂ ਵਿੱਚ ਮੁਫ਼ਤ ਯੋਗ ਕਲਾਸਾਂ ਸ਼ੁਰੂ ਕਰਵਾਉਣ ਲਈ ਇਸ ਨੰਬਰ ’ਤੇ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ https://cmdiyogshala.punjab.gov.in/ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ 25 ਵਿਅਕਤੀਆਂ ਦਾ ਸਮੂਹ ਤਿਆਰ ਹੋਵੇ ਤਾਂ ਮਾਹਿਰ ਯੋਗ ਟ੍ਰੇਨਰ ਖੁੱਲ੍ਹੇ ਪਾਰਕਾਂ ਅਤੇ ਹੋਰ ਸਰਵਜਨਿਕ ਸਥਾਨਾਂ ’ਤੇ ਮੁਫ਼ਤ ਯੋਗ ਕਲਾਸਾਂ ਲਗਾਉਣਗੇ। ਉਨ੍ਹਾਂ ਯੋਗ ਦਿਵਸ ਮੌਕੇ ਸ਼ਮੂਲੀਅਤ ਕਰਨ ਵਾਲੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਐਸ.ਡੀ.ਐਮ. ਮਲੋਟ ਸ਼੍ਰੀ ਪੰਕਜ ਕੁਮਾਰ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਸਾਨੂੰ ਪ੍ਰੇਰਣਾ ਦਿੰਦਾ ਹੈ ਕਿ ਅਸੀਂ ਯੋਗ ਨੂੰ ਸਾਲ ਭਰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਈਏ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਮਾਨਸਿਕ ਸਿਹਤ ਲਈ ਵੀ ਬਹੁਤ ਲਾਭਦਾਇਕ ਹੈ। ਉਨ੍ਹਾਂ ਲੋਕਾਂ ਨੂੰ ਯੋਗ ਅਪਣਾਉਣ ਅਤੇ ਸਿਹਤਮੰਦ ਜੀਵਨ-ਸ਼ੈਲੀ ਵੱਲ ਕਦਮ ਵਧਾਉਣ ਦੀ ਅਪੀਲ ਕੀਤੀ।
Author : Malout Live



