ਸਿੱਖਿਆ ਮੰਤਰੀ ਦੇ ਹਲਕੇ ਵਿੱਚ ਰੈਲੀ ਲਈ ਸ਼੍ਰੀ ਮੁਕਤਸਰ ਸਾਹਿਬ ਤੋਂ ਜੀ.ਟੀ.ਯੂ ਦੇ ਅਧਿਆਪਕਾਂ ਦਾ ਜੱਥਾ ਰਵਾਨਾ

ਗੌਰਮਿੰਟ ਟੀਚਰ ਯੂਨੀਅਨ (GTU) ਵੱਲੋਂ ਪੰਜਾਬ ਸਰਕਾਰ ਦੇ ਫੈਸਲਿਆਂ ਸੰਬੰਧੀ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਅਧਿਆਪਕਾਂ ਨੇ ਇਸ ਨੂੰ ਗੈਰ-ਸੰਵਿਧਾਨਿਕ ਕਰਾਰ ਦਿੰਦਿਆਂ ਸੂਬਾ ਪੱਧਰ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਵੱਡੀ ਰੈਲੀ ਕਰਕੇ ਸਰਕਾਰ ਦਾ ਵਿਰੋਧ ਦਰਜ ਕਰਾਇਆ ਜਾਵੇਗਾ। ਸਿੱਖਿਆ ਮੰਤਰੀ ਦੇ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਪਹੁੰਚ ਕੇ ਬਹੁਤ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਦੇ ਕੰਨ ਖੋਲ੍ਹੇ ਜਾ ਸਕਣ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਤੇ TET (ਟੀਚਰ ਐਲੀਜੀਬਿਲਟੀ ਟੈਸਟ) ਦੀ ਸ਼ਰਤ ਲਾਜ਼ਮੀ ਕਰਨ ਅਤੇ ਤਰੱਕੀਆਂ ਰੋਕਣ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਗੌਰਮਿੰਟ ਟੀਚਰ ਯੂਨੀਅਨ (GTU) ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਅਧਿਆਪਕਾਂ ਨੇ ਇਸ ਨੂੰ ਗੈਰ-ਸੰਵਿਧਾਨਿਕ ਕਰਾਰ ਦਿੰਦਿਆਂ ਸੂਬਾ ਪੱਧਰ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਵੱਡੀ ਰੈਲੀ ਕਰਕੇ ਸਰਕਾਰ ਦਾ ਵਿਰੋਧ ਦਰਜ ਕਰਾਇਆ ਜਾਵੇਗਾ। ਜਿਸ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਦਾ ਜੱਥਾ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਗੌਰਮਿੰਟ ਟੀਚਰਜ ਯੂਨੀਅਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਬਲਦੇਵ ਸਿੰਘ ਸਾਹੀਵਾਲ, ਪਰਮਜੀਤ ਸਿੰਘ ਮੁਕਤਸਰ, ਮਨਜੀਤ ਸਿੰਘ ਥਾਂਦੇਵਾਲਾ, ਕੁਲਬੀਰ ਜੋਸ਼ੀ, ਵਿਕਰਮਜੀਤ ਸੰਧੂ ਅਮਨਦੀਪ ਸਿੰਘ ਗਿੱਲ ਨੇ ਦੱਸਿਆ 2011 ਤੋਂ ਪਹਿਲਾਂ ਨਿਯੁਕਤ ਅਧਿਆਪਕ ਪਹਿਲਾਂ ਹੀ ਨਿਯਮਾਂ ਅਨੁਸਾਰ ਭਰਤੀ ਹੋਏ ਸਨ, ਇਸ ਲਈ ਹੁਣ ਟੈਟ ਦੀ ਸ਼ਰਤ ਲਾਉਣਾ ਗੈਰ-ਸੰਵਿਧਾਨਿਕ ਸ਼ਰਤ ਹੈ।

ਸਰਕਾਰ ਵੱਲੋਂ ਟੈੱਟ ਦੀ ਸ਼ਰਤ ਲਾਜ਼ਮੀ ਕਰਕੇ ਅਧਿਆਪਕਾਂ ਦੀਆਂ ਤਰੱਕੀਆਂ ਰੋਕ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਦੇ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਪਹੁੰਚ ਕੇ ਬਹੁਤ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਦੇ ਕੰਨ ਖੋਲ੍ਹੇ ਜਾ ਸਕਣ। ਸਮੂਹ ਅਧਿਆਪਕ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਇਸ ਸ਼ਰਤ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ ਜੇਕਰ ਇਹ ਸ਼ਰਤ ਵਾਪਿਸ ਨਾ ਲਈ ਗਈ, ਤਾਂ ਅਧਿਆਪਕਾਂ ਵੱਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਵਿਜੇਪਾਲ, ਮਦਨ ਲਾਲ, ਮੁਖਤਿਆਰ ਸਿੰਘ, ਸੰਦੀਪ ਮੱਕੜ, ਲਵਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਗਮੀਤ ਸਿੰਘ, ਭਾਰਤ ਭੂਸ਼ਣ, ਸੁਰਿੰਦਰਪਾਲ ਸ਼ਰਮਾ, ਲੇਖਰਾਜ, ਗੁਰਜਿੰਦਰ ਸਿੰਘ, ਹਰਜੀਤ ਸਿੰਘ, ਗੁਰਰਾਜ ਸਿੰਘ, ਸੁਰਿੰਦਰ ਮੋਹਨ ਭਾਰਤਵਾਜ਼, ਗੁਰਜੰਟ ਸਿੰਘ, ਰਾਜਕੁਮਾਰ ਗਾਡੀ ਹਾਜ਼ਿਰ ਸਨ।

Author : Malout Live