ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਦੇ ਨੇੜੇ ਲਗਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਵਿਸ਼ਾਲ ਬੁੱਤ

ਸ਼੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਤੇ ਬੱਸ ਸਟੈਂਡ ਨੇੜੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਵਿਸ਼ਾਲ ਬੁੱਤ ਲਗਾਇਆ ਗਿਆ ਹੈ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ‘ਤੇ ਰਾਮਗੜੀਆ ਭਾਈਚਾਰੇ ਨਾਲ ਸੰਬੰਧਿਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਿਰ ਸਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਤੇ ਬੱਸ ਸਟੈਂਡ ਨੇੜੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਵਿਸ਼ਾਲ ਬੁੱਤ ਲਗਾਇਆ ਗਿਆ ਹੈ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤੇ ਰਾਮਗੜੀਆ ਭਾਈਚਾਰੇ ਨਾਲ ਸੰਬੰਧਿਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਿਰ ਸਨ। ਵਿਧਾਇਕ ਕਾਕਾ ਬਰਾੜ ਨੇ ਸੰਬੋਧਨ ਦੌਰਾਨ ਕਿਹਾ ਕਿ ਬੁੱਤ ਲਗਾਉਣ ਦੀ ਲੰਮੇ ਸਮੇਂ ਤੋਂ ਭਾਈਚਾਰੇ ਵੱਲੋਂ ਮੰਗ ਕੀਤੀ ਜਾ ਰਹੀ ਸੀ।

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਵਡੇਰਿਆਂ ਦੀ ਬਹਾਦਰੀ ਅਤੇ ਵਿਰਸੇ ਨਾਲ ਜੁੜਨ ਦਾ ਮੌਕਾ ਦਿੰਦੇ ਹਨ। ਕਾਕਾ ਬਰਾੜ ਨੇ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਹੋਰ ਵਿਕਾਸ ਕਾਰਜ ਵੀ ਜਲਦ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਰਾਮਗੜੀਆ ਸੰਸਥਾਵਾਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ।


Author : Malout Live