ਗੁ. ਚਰਨ ਕਮਲ ਭੋਰਾ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ 15 ਅਗਸਤ ਨੂੰ ਜੱਥਾ ਹੋਵੇਗਾ ਰਵਾਨਾ- ਬਾਬਾ ਬਲਜੀਤ ਸਿੰਘ ਜੀ

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ, ਦਾਨੇਵਾਲਾ ਮਲੋਟ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਜੀ ਦੀ ਅਗਵਾਈ ਹੇਠ 15 ਅਗਸਤ ਨੂੰ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਲਈ ਗੁਰਦੁਆਰਾ ਸਾਹਿਬ ਤੋਂ ਜੱਥਾ ਰਵਾਨਾ ਹੋਵੇਗਾ। ਬਾਬਾ ਬਲਜੀਤ ਸਿੰਘ ਜੀ ਨੇ ਦੱਸਿਆ ਕਿ ਜੱਥਾ 15 ਅਗਸਤ ਨੂੰ ਦੁਪਹਿਰ 1:30 ਵਜੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਤੋਂ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗਾ।

ਮਲੋਟ : ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ, ਦਾਨੇਵਾਲਾ ਮਲੋਟ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਜੀ ਦੀ ਅਗਵਾਈ ਹੇਠ 15 ਅਗਸਤ ਨੂੰ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਲਈ ਗੁਰਦੁਆਰਾ ਸਾਹਿਬ ਤੋਂ ਜੱਥਾ ਰਵਾਨਾ ਹੋਵੇਗਾ। ਬਾਬਾ ਬਲਜੀਤ ਸਿੰਘ ਜੀ ਨੇ ਦੱਸਿਆ ਕਿ ਜੱਥਾ 15 ਅਗਸਤ ਨੂੰ ਦੁਪਹਿਰ 1:30 ਵਜੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਤੋਂ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਮੌਕੇ ਸੰਗਤਾਂ ਨੂੰ ਦੁਪਹਿਰ 12 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਬਾਬਾ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਜੱਥੇ ਨਾਲ ਸ਼ਾਮਿਲ ਹੋ ਕੇ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਇਸ ਮੌਕੇ ਸੰਗਤਾਂ ਨੂੰ ਜੱਥੇ ਲਈ ਬਿਸਕੁਟ, ਫਲ-ਫਰੂਟ, ਸੁੱਕੇ ਪ੍ਰਸ਼ਾਦੇ ਅਤੇ ਸੁੱਕੀਆਂ ਸਬਜ਼ੀਆਂ ਸੇਵਾ ਵਜੋਂ ਲਿਆਉਣ ਦੀ ਵੀ ਅਪੀਲ ਕੀਤੀ ਗਈ ਹੈ। ਬਾਬਾ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਵੱਧ ਤੋਂ ਵੱਧ ਸ਼੍ਰੀ ਚੌਪਈ ਸਾਹਿਬ ਜੀ ਦੇ ਪਾਠ ਕਰਨ ਅਤੇ ਆਪਣਾ ਨਾਮ, ਪਿੰਡ ਦਾ ਨਾਮ ਲਿਖ ਕੇ ਵਟਸਐਪ ਕਰਨ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਕੀਤੇ ਜਾਣ ਵਾਲੇ ਪਾਠਾਂ ਦੀ ਅਰਦਾਸ 18 ਅਗਸਤ, ਮੰਗਲਵਾਰ ਨੂੰ ਸ਼ਾਮ 5:15 ਵਜੇ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਕੀਤੀ ਜਾਵੇਗੀ।

Author : Malout Live