ਮਹਾਂਵੀਰ ਗਊਸ਼ਾਲਾ ਵਿਖੇ 26ਵੀਂ ਇਕੋਤਰੀ ਦੇ ਸਮਾਪਤੀ ਸਮਾਰੋਹ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ

ਮਹਾਂਵੀਰ ਗਊਸ਼ਾਲਾ ਮਲੋਟ ਵਿਖੇ 351 ਸ਼੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਹਾਂਵੀਰ ਗਊਸ਼ਾਲਾ ਮਲੋਟ ਵਿਖੇ 351 ਸ਼੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜਿਕ ਸੰਸਥਾਵਾਂ ਦੇ ਆਗੂਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਭਾਰੀ ਸੰਖਿਆ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਇਕੋਤਰੀ ਦੇ ਸੰਬੰਧ ਵਿੱਚ ਸ਼ੁੱਕਰਵਾਰ ਨੂੰ ਨਗਰ ਕੀਰਤਨ ਵੀ ਸਜਾਇਆ ਗਿਆ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਮਹਾਂਵੀਰ ਗਊਸ਼ਾਲਾ ਤੋਂ ਸ਼ੁਰੂ ਹੋਇਆ ਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਵਾਪਿਸ ਗਊਸ਼ਾਲਾ ਪਹੁੰਚਿਆ। ਨਗਰ ਕੀਰਤਨ ਦਾ ਥਾਂ-ਥਾਂ ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਵੱਲੋਂ ਸੰਗਤ ਲਈ ਬਰੈੱਡ, ਚਾਹ ਆਦਿ ਦੇ ਲੰਗਰ ਵੀ ਲਗਾਏ ਗਏ।

Author : Malout Live