ਡੀ.ਏ.ਵੀ ਕਾਲਜ, ਮਲੋਟ ਵਿਖੇ ਨਸ਼ਿਆਂ ਦੇ ਖਿਲਾਫ਼, ਸਾਈਬਰ ਕ੍ਰਾਈਮ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੰਬੰਧੀ ਲੈੱਕਚਰ ਕਰਵਾਇਆ ਗਿਆ

ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਨਿਗਰਾਨੀ ਹੇਠ ਨਸ਼ਿਆਂ ਦੇ ਖਿਲਾਫ਼, ਸਾਈਬਰ ਕ੍ਰਾਈਮ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਲੈੱਕਚਰ ਕਰਵਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਨਿਗਰਾਨੀ ਹੇਠ ਨਸ਼ਿਆਂ ਦੇ ਖਿਲਾਫ਼, ਸਾਈਬਰ ਕ੍ਰਾਈਮ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਲੈੱਕਚਰ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮਲੋਟ ਸਿਟੀ ਦੇ ਡੀ.ਐੱਸ.ਪੀ. ਸ. ਇਕਬਾਲ ਸਿੰਘ ਸੰਧੂ ਨੇ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਉਨ੍ਹਾਂ ਦੇ ਟੀਮ ਮੈਂਬਰ ਐੱਸ.ਐੱਚ.ਓ ਵਰੁਣ ਕੁਮਾਰ, ਏ.ਐੱਸ.ਆਈ. ਸ. ਹਰਭਗਵਾਨ ਸਿੰਘ(ਟ੍ਰੈਫਿਕ ਇੰਚਾਰਜ), ਏ.ਐੱਸ.ਆਈ ਗੁਰਮੀਤ ਸਿੰਘ(ਟ੍ਰੈਫਿਕ ਸਟਾਫ਼), ਏ.ਐੱਸ.ਆਈ. ਗੁਰਜੰਟ ਸਿੰਘ, ਏ.ਐੱਸ.ਆਈ ਹਰਮੰਦਰ ਸਿੰਘ ਵੀ ਸ਼ਾਮਿਲ ਹੋਏ।

ਸਭ ਤੋਂ ਪਹਿਲਾਂ ਏ.ਐੱਸ.ਆਈ ਹਰਮੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਕਿਸ ਤਰ੍ਹਾਂ ਆਪਣੇ ਆਪ ਨੂੰ ਅਤੇ ਦੂਜਿਆਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਇਸ ਤੋਂ ਬਾਅਦ ਏ.ਐੱਸ.ਆਈ ਗੁਰਜੰਟ ਸਿੰਘ ਨੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਬਾਰੇ ਉਦਾਹਰਣਾਂ ਦੇ ਕੇ ਸੁਚੇਤ ਕੀਤਾ ਅਤੇ ਸੋਸ਼ਲ ਮੀਡੀਆ ਦੀ ਘੱਟ ਤੋਂ ਘੱਟ ਵਰਤੋਂ ਬਾਰੇ ਸੁਝਾਅ ਦਿੱਤਾ। ਅੰਤ ਵਿੱਚ ਡੀ.ਐੱਸ.ਪੀ ਸਾਹਿਬ ਨੇ ਵੀ ਵਿਦਿਆਰਥੀਆਂ ਨਾਲ ਆਪਣੀ ਨਿੱਜੀ ਜਿੰਦਗੀ ਦੇ ਤਜ਼ਰਬੇ ਸਾਂਝਾ ਕਰਦਿਆਂ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਲੈੱਕਚਰ ਦੇ ਅਖੀਰ ਵਿੱਚ ਕਾਲਜ ਵੱਲੋਂ ਡੀ.ਐੱਸ.ਪੀ ਸਾਹਿਬ ਅਤੇ ਉਹਨਾਂ ਦੀ ਸਾਰੀ ਟੀਮ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਦੇ ਇਲਾਵਾ ਸ਼੍ਰੀ ਸੁਦੇਸ਼ ਗਰੋਵਰ, ਸ਼੍ਰੀ ਦੀਪਕ ਅੱਗਰਵਾਲ, ਸ਼੍ਰੀ ਵਿੱਕੀ ਕਾਲੜਾ, ਸ਼੍ਰੀ ਸਾਹਿਲ ਗੁਲਾਟੀ, ਮੈਡਮ ਭੁਪਿੰਦਰ ਕੌਰ ਅਤੇ ਮੈਡਮ ਮੁਸਕਾਨ ਵੀ ਹਾਜ਼ਿਰ ਸਨ।

Author : Malout Live