ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋਨ ਮੇਲੇ ਦਾ ਕੀਤਾ ਗਿਆ ਆਯੋਜਨ
ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿਲ੍ਹਾ ਪ੍ਰੋਗਰਾਮ ਮੈਨੇਜ਼ਰ ਸ਼੍ਰੀ ਰਮਨੀਕ ਸ਼ਰਮਾ ਅਤੇ ਸਮੂਹ ਸਟਾਫ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਕਾਂ ਦੇ ਸਹਿਯੋਗ ਨਾਲ ਲੋਨ ਮੇਲੇ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੁਰਦਰਸ਼ਨ ਲਾਲ ਕੁੰਡਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿਲ੍ਹਾ ਪ੍ਰੋਗਰਾਮ ਮੈਨੇਜ਼ਰ ਸ਼੍ਰੀ ਰਮਨੀਕ ਸ਼ਰਮਾ ਅਤੇ ਸਮੂਹ ਸਟਾਫ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਕਾਂ ਦੇ ਸਹਿਯੋਗ ਨਾਲ ਲੋਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੌਰਾਨ ਵੱਖ-ਵੱਖ ਬੈਕਾਂ ਵੱਲੋਂ ਸੈਲਫ ਹੈੱਲਪ ਗਰੁੱਪਾਂ ਦੀਆਂ 71 ਕੈਸ਼ ਕਰੈਡਿਟ ਲਿਮਟਾਂ ਕੀਤੀਆਂ ਗਈਆਂ ਅਤੇ ਮੌਕੇ ਤੇ ਸੈਂਕਸ਼ਨ/ਡਿਸਬਰਸਮੈਂਟ ਪੱਤਰ ਜਾਰੀ ਕੀਤੇ ਗਏ। ਆਰ.ਬੀ.ਆਈ ਦੀਆਂ ਹਦਾਇਤਾਂ ਅਨੁਸਾਰ ਇਹ ਲੋਨ ਇੱਕ ਲੱਖ ਤੋਂ 6 ਲੱਖ ਤੱਕ ਹੋ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਟੀਚਾ ਪਿੰਡਾਂ ਦੀਆਂ ਔਰਤਾਂ ਦੀ ਗਰੀਬੀ ਦੂਰ ਕਰ ਕੇ ਔਰਤਾਂ ਨੂੰ ਸਵੈ-ਰੋਜ਼ਗਾਰ ਦੇ ਸਾਧਨ ਮੁਹੱਈਆ ਕਰਾਉਣਾ ਹੈ। ਬੈਂਕਾਂ ਵੱਲੋਂ ਪ੍ਰਾਪਤ ਲੋਨ ਦੀ ਮੱਦਦ ਨਾਲ ਪਿੰਡਾਂ ਵਿੱਚ ਸਵੈ-ਸਹਾਇਤਾ ਸਮੂਹਾਂ ਦੀ ਔਰਤਾਂ ਵੱਲੋਂ ਆਪਣੀ ਆਜੀਵਿਕਾ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਉਹ ਆਪਣਾ ਆਰਥਿਕ ਅਤੇ ਸਮਾਜਿਕ ਪੱਧਰ ਉੱਚਾ ਚੁੱਕ ਸਕਣ। ਇਸ ਮੌਕੇ ਸ਼੍ਰੀ ਚਿਮਨ ਲਾਲ, ਲੀਡ ਬੈਂਕ ਮੈਨੇਜ਼ਰ ਅਤੇ ਜਿਲ੍ਹਾ ਐਮ.ਆਈ.ਐੱਸ ਸ਼੍ਰੀ ਸੌਰਬ ਮਦਾਨ ਤੋਂ ਇਲਾਵਾ ਮੋਹਿਤ ਅਰੋੜਾ, ਦਲਜੀਤ ਕੌਰ, ਸ਼ਿਵਰਾਜ ਸਿੰਘ, ਪ੍ਰਿਯਾ ਸਿਕਰੀ, ਧਰਮਵੀਰ ਸਿੰਘ, ਜੋਨੀ ਕੁਮਾਰ, ਗੁਰਮੀਤ ਸਿੰਘ ਅਤੇ ਹੀਰਾ ਸਿੰਘ ਹਾਜ਼ਿਰ ਸਨ।
Author : Malout Live