ਮਲੋਟ ਵਿਖੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਮੌਕੇ ਲਗਾਇਆ ਗਿਆ ਵਿਸ਼ਾਲ ਖ਼ੂਨਦਾਨ ਕੈਂਪ

ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ ਪੰਜਾਬ ਕੇਸਰੀ ਗਰੁੱਪ ਅਤੇ ਪ੍ਰੈੱਸ ਕਲੱਬ ਮਲੋਟ ਵੱਲੋਂ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਲਾਲਾ ਜੀ ਦੀ ਕੁਰਬਾਨੀ ਅਤੇ ਨਿਡਰ ਪੱਤਰਕਾਰੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਮਲੋਟ : ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ ਪੰਜਾਬ ਕੇਸਰੀ ਗਰੁੱਪ ਅਤੇ ਪ੍ਰੈੱਸ ਕਲੱਬ ਮਲੋਟ ਵੱਲੋਂ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਲਾਲਾ ਜੀ ਦੀ ਕੁਰਬਾਨੀ ਅਤੇ ਨਿਡਰ ਪੱਤਰਕਾਰੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਕੈਂਪ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਲਾਲਾ ਜਗਤ ਨਾਰਾਇਣ ਜੀ ਨੇ ਪੰਜਾਬ ਦੇ ਔਖੇ ਸਮੇਂ ਦੌਰਾਨ ਹਮੇਸ਼ਾ ਸੱਚ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਰੱਖੀ। ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਮਾਨਵਤਾ ਦੀ ਸੇਵਾ ਲਈ ਇਹ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ।

ਮਲੋਟ ਪ੍ਰੈੱਸ ਕਲੱਬ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਆਗੂਆਂ ਨੇ ਕਿਹਾ ਕਿ ਖ਼ੂਨਦਾਨ ਵਰਗੇ ਨੇਕ ਕਾਰਜ ਰਾਹੀਂ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ। ਪ੍ਰਬੰਧਕਾਂ ਅਨੁਸਾਰ ਪਿਛਲੇ ਸਾਲ ਲਾਲਾ ਜੀ ਦੀ ਬਰਸੀ ਮੌਕੇ ਪੰਜਾਬ ਭਰ ਵਿੱਚ 212 ਖ਼ੂਨਦਾਨ ਕੈਂਪ ਲਗਾ ਕੇ 26,000 ਤੋਂ ਵੱਧ ਯੂਨਿਟ ਖ਼ੂਨ ਇਕੱਠਾ ਕੀਤਾ ਗਿਆ ਸੀ। ਇਸ ਸਾਲ 9 ਸਤੰਬਰ ਤੱਕ ਸੂਬੇ ਭਰ ਵਿੱਚ 300 ਤੋਂ ਵੱਧ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ 50,000 ਤੋਂ ਵੱਧ ਖ਼ੂਨ ਦੀਆਂ ਯੂਨਿਟਾਂ ਇਕੱਤਰ ਕਰਨ ਦਾ ਟੀਚਾ ਹੈ। ਲਾਲਾ ਜੀ ਨੇ ਆਪਣਾ ਖ਼ੂਨ ਦੇ ਕੇ ਪੰਜਾਬ ਅਤੇ ਦੇਸ਼ ਦੀ ਰੱਖਿਆ ਲਈ ਆਵਾਜ਼ ਉਠਾਈ ਸੀ। ਉਨ੍ਹਾਂ ਦੀ ਯਾਦ ਵਿੱਚ ਲਗਾਇਆ ਗਿਆ ਇਹ ਖ਼ੂਨਦਾਨ ਕੈਂਪ ਮਾਨਵਤਾ ਦੀ ਭਲਾਈ ਲਈ ਸਭ ਤੋਂ ਵੱਡਾ ਉਪਰਾਲਾ ਹੈ।

Author : Malout Live