ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਹੋਈ ਚੜ੍ਹਦੀਕਲਾ ਸਮਾਜਸੇਵੀ ਸੰਸਥਾ ਮਲੋਟ ਦੇ ਮੈਂਬਰਾਂ ਦੀ ਮੀਟਿੰਗ

ਚੜ੍ਹਦੀਕਲਾ ਸਮਾਜਸੇਵੀ ਸੰਸਥਾ ਮਲੋਟ ਦੇ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਪ੍ਰਧਾਨ ਸਵਰਨ ਸਿੰਘ ਅਤੇ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸ਼ਹਿਰ ਦੀਆਂ ਟ੍ਰੈਫ਼ਿਕ ਸਮੱਸਿਆਵਾਂ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਡਾ. ਗਿੱਲ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਲੋਕਾਂ ਲਈ ਮਲੋਟ ਸ਼ਹਿਰ ਵਿੱਚ ਵੀ ਪਾਰਕਿੰਗ ਦੀ ਥਾਂ ਨਾ ਹੋਣ ਕਰਕੇ ਉਨ੍ਹਾਂ ਨੂੰ ਮਜ਼ਬੂਰੀ ਵਸ ਚਲਾਨ ਕਟਾਉਣੇ ਪੈਂਦੇ ਹਨ।

ਮਲੋਟ : ਚੜ੍ਹਦੀਕਲਾ ਸਮਾਜਸੇਵੀ ਸੰਸਥਾ ਮਲੋਟ ਦੇ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਪ੍ਰਧਾਨ ਸਵਰਨ ਸਿੰਘ ਅਤੇ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸ਼ਹਿਰ ਦੀਆਂ ਟ੍ਰੈਫ਼ਿਕ ਸਮੱਸਿਆਵਾਂ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਡਾ. ਗਿੱਲ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਲੋਕਾਂ ਲਈ ਮਲੋਟ ਸ਼ਹਿਰ ਵਿੱਚ ਵੀ ਪਾਰਕਿੰਗ ਦੀ ਥਾਂ ਨਾ ਹੋਣ ਕਰਕੇ ਉਨ੍ਹਾਂ ਨੂੰ ਮਜ਼ਬੂਰੀ ਵਸ ਚਲਾਨ ਕਟਾਉਣੇ ਪੈਂਦੇ ਹਨ। ਡਾ. ਗਿੱਲ ਨੇ ਕਿਹਾ ਕਿ ਟ੍ਰੈਫ਼ਿਕ ਦੀ ਸਮੱਸਿਆ ਦਾ ਹੱਲ ਉਨ੍ਹਾਂ ਚਿਰ ਨਹੀਂ ਹੋ ਸਕਦਾ, ਜਿੰਨਾ ਚਿਰ ਮਲੋਟ ਸ਼ਹਿਰ ਵਿੱਚ ਵਹੀਕਲ ਪਾਰਕਿੰਗ ਦੀ ਥਾਂ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ। ਇਸ ਸਮੱਸਿਆ ਸੰਬੰਧੀ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਮਲੋਟ ਨੂੰ ਕਈ ਵਾਰ ਬੇਨਤੀ ਕੀਤੀ ਗਈ ਹੈ, ਪਰ ਹਲੇ ਤੱਕ ਇਹ ਸਮੱਸਿਆ ਦਾ ਹੱਲ ਨਹੀਂ ਹੋਇਆ ਹੈ।

ਚੜ੍ਹਦੀਕਲਾ ਸਮਾਜਸੇਵੀ ਸੰਸਥਾਵਾਂ ਦੇ ਮੈਂਬਰਾਂ ਅਤੇ ਡਾ. ਗਿੱਲ ਨੇ ਹਲਕਾ ਵਿਧਾਇਕ ਅਤੇ ਕੈਬਨਿਟ ਬਲਜੀਤ ਕੌਰ, ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ, ਨਗਰ ਕੌਂਸਲ ਮਲੋਟ ਤੋਂ ਮੰਗ ਕੀਤੀ ਕਿ ਲੋਕ ਹਿੱਤ ਸ਼ਹਿਰ ਚ ਵਹੀਕਲ ਪਾਰਕਿੰਗ ਦੀ ਥਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਡਾ. ਗਿੱਲ ਨੇ ਕਿਹਾ ਕਿ ਮਾਘੀ ਤੱਕ ਜੇਕਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਸ਼ਹਿਰ ਵਾਸੀਆਂ ਦੀ ਮੰਗ ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਇਸ ਮੌਕੇ ਪ੍ਰਧਾਨ ਸਵਰਨ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ, ਮਾਸਟਰ ਬਲਦੇਵ ਸਿੰਘ ਸਾਹੀਵਾਲ, ਪਰਮਜੀਤ ਸਿੰਘ, ਵਿਜੇ ਨਰੂਲਾ, ਰਾਮ ਸਿੰਘ, ਦੇਸਰਾਜ ਸਿੰਘ, ਗੁਰਪ੍ਰੀਤ ਸਿੰਘ ਨੱਢਾ, ਮਾਸਟਰ ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਵਾਲੀਆ, ਬਿਕਰਮਜੀਤ ਸਿੰਘ ਅਤੇ ਸਮੂਹ ਮੈਂਬਰ ਮੌਜੂਦ ਸਨ।

Author : Malout Live