ਮਲੋਟ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਪੱਕੇ ਕਿਸਾਨੀ ਮੋਰਚੇ ਦੀ ਤਿਆਰੀ ਸੰਬੰਧੀ ਹੋਈ ਮੀਟਿੰਗ

ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੀ ਮੀਟਿੰਗ ਜਰਨੈਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਦਾਨੇਵਾਲਾ ਚੌਂਕ ਮਲੋਟ ਵਿਖੇ ਹੋਈ, ਜਿਸ ਵਿੱਚ ਜਸਵਿੰਦਰ ਸਿੰਘ ਝਬੇਲਵਾਲੀ ਸੂਬਾ ਵਿੱਤ ਸਕੱਤਰ ਪੰਜਾਬ, ਬਲਜੀਤ ਸਿੰਘ ਫੌਜੀ ਝਬੇਲਵਾਲੀ ਜਿਲ੍ਹਾ ਕਮੇਟੀ ਮੈਂਬਰ ਉੱਚੇਚੇ ਤੌਰ ਤੇ ਮੀਟਿੰਗ ਵਿੱਚ ਸ਼ਾਮਿਲ ਹੋਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਦੀ ਮੀਟਿੰਗ ਜਰਨੈਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਦਾਨੇਵਾਲਾ ਚੌਂਕ ਮਲੋਟ ਵਿਖੇ ਹੋਈ, ਜਿਸ ਵਿੱਚ ਜਸਵਿੰਦਰ ਸਿੰਘ ਝਬੇਲਵਾਲੀ ਸੂਬਾ ਵਿੱਤ ਸਕੱਤਰ ਪੰਜਾਬ, ਬਲਜੀਤ ਸਿੰਘ ਫੌਜੀ ਝਬੇਲਵਾਲੀ ਜਿਲ੍ਹਾ ਕਮੇਟੀ ਮੈਂਬਰ ਉੱਚੇਚੇ ਤੌਰ ਤੇ ਮੀਟਿੰਗ ਵਿੱਚ ਸ਼ਾਮਿਲ ਹੋਏ। ਮੀਟਿੰਗ ਵਿੱਚ ਹਾਜ਼ਿਰ ਵੱਖ-ਵੱਖ ਇਕਾਈਆਂ ਦੇ ਪ੍ਰਧਾਨ/ਸਕੱਤਰ ਅਤੇ ਹੋਰ ਆਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 5 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਕਰਨ ਨੀਤੀ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਰੱਦ ਕੀਤਾ ਜਾਵੇ।

ਜੱਥੇਬੰਦੀ ਨੇ ਪਿੰਡ ਵਣਵਾਲਾ ਅਣੂੰ ਦੇ ਕਿਸਾਨਾਂ ਦੀ ਤਬਾਦਲੇ ਦੀ ਜ਼ਮੀਨ ਤੇ ਬਲਾਕ ਪੰਚਾਇਤ ਅਫ਼ਸਰ ਲੰਬੀ ਵੱਲੋਂ ਧੱਕੇ ਨਾਲ ਕਬਜਾ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਦੇ ਨਾਲ ਹੀ ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਨਾਲ ਲਗਦੇ ਖੇਤਾਂ ਵਿੱਚ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਬਾਰੇ ਵੀ ਮਹਿਕਮੇ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿਖੇ ਬੱਸ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਬਿਸ਼ੰਬਰ ਦਾਸ ਬਾਲਾਨਾ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਇਕਾਈ ਮਲੋਟ, ਇਕਬਾਲ ਸਿੰਘ ਢਿੱਲੋਂ ਪ੍ਰਧਾਨ ਇਕਾਈ ਪਿੰਡ ਜੰਡਵਾਲਾ ਚੜ੍ਹਤ ਸਿੰਘ, ਸੁਰਜੀਤ ਸਿੰਘ ਢਿੱਲੋਂ, ਬਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਢਿੱਲੋਂ, ਜਸਵੰਤ ਸਿੰਘ, ਸਰਦੂਲ ਸਿੰਘ ਸੰਧੂ ਅਤੇ ਜਸਦੇਵ ਸਿੰਘ ਸੰਧੂ ਪ੍ਰਧਾਨ  ਸ਼ਹਿਰੀ ਇਕਾਈ ਮਲੋਟ ਹਾਜ਼ਿਰ ਸਨ।

Author : Malout Live