ਪਿੰਡ ਬਾਦਲ 'ਚ ਬਣਾਇਆ ਜਾਵੇਗਾ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਮਿਊਜ਼ੀਅਮ- ਸ. ਸੁਖਬੀਰ ਸਿੰਘ ਬਾਦਲ
ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 98ਵੇਂ ਜਨਮਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ 'ਚ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ ਸ. ਸੁਖਬੀਰ ਸਿੰਘ ਬਾਦਲ ਨੇ ਪਿੰਡ ਵਿੱਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰਿਆਂ ਦੇ ਵਿਚਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਾਢੇ 12 ਫੁੱਟ ਦੀ ਮੂਰਤੀ ਦਾ ਉਦਘਾਟਨ ਵੀ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 98ਵੇਂ ਜਨਮਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ 'ਚ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ ਸ. ਸੁਖਬੀਰ ਸਿੰਘ ਬਾਦਲ ਨੇ ਪਿੰਡ ਵਿੱਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰਿਆਂ ਦੇ ਵਿਚਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਾਢੇ 12 ਫੁੱਟ ਦੀ ਮੂਰਤੀ ਦਾ ਉਦਘਾਟਨ ਵੀ ਕੀਤਾ। ਇਹ ਬੁੱਤ ਗੁਰਪ੍ਰੀਤ ਸਿੰਘ ਧੂਰੀ ਨੇ ਤਿਆਰ ਕੀਤਾ ਹੈ।
ਇਸਦੇ ਪਿੱਛੇ ਅਕਾਲੀ ਦਲ ਦਾ 70 ਫੁੱਟ ਉੱਚਾ ਝੰਡਾ ਵੀ ਲਗਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਮਰਹੂਮ ਆਗੂ ਦੇ ਜੀਵਨ, ਪ੍ਰਾਪਤੀਆਂ ਤੇ ਫਲਸਫੇ ਨੂੰ ਦਰਸਾਉਂਦੇ ਮਿਊਜ਼ੀਅਮ ਦਾ ਵੀ ਪਿੰਡ ਵਿੱਚ ਉਦਘਾਟਨ ਕੀਤਾ ਜਾਵੇਗਾ ਅਤੇ ਜਿਸ ਆਰਕੀਟੈਕਟ ਨੇ ਵਿਰਾਸ ਏ ਖਾਲਸਾ ਪ੍ਰਾਜੈਕਟ ਬਣਾਇਆ ਸੀ, ਉਸੇ ਨੇ ਇਸਦੀ ਸਿਰਜਣਾ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਗੂਆਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ।
Author : Malout Live



