ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੱਲ੍ਹ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੱਲ੍ਹ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ A.V.C Motors Pvt. Ltd. ਕੰਪਨੀ ਵੱਲੋਂ ਸੇਲਜ ਕੰਸਲਟੈਂਟ ਦੀ ਅਸਾਮੀ ਲਈ ਕੇਵਲ ਲੜਕਿਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਅਤੇ ਉਮਰ 22 ਤੋਂ 35 ਸਾਲ ਹੋਣੀ ਚਾਹੀਦੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੱਲ੍ਹ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ A.V.C Motors Pvt. Ltd. ਕੰਪਨੀ ਵੱਲੋਂ ਸੇਲਜ ਕੰਸਲਟੈਂਟ ਦੀ ਅਸਾਮੀ ਲਈ ਕੇਵਲ ਲੜਕਿਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਅਤੇ ਉਮਰ 22 ਤੋਂ 35 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਹੋਰ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ)।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫ਼ਤਰ ਦੇ ਵਟਸਐਪ ਨੰਬਰ 98885-62317 ਤੇ ਆਪਣਾ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫ਼ਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ਤੇ ਸੰਪਰਕ ਕਰ ਸਕਦੇ ਹਨ।
Author : Malout Live