ਸ਼੍ਰੀ ਰਾਮਨੌਮੀ ਦੇ ਸੰਬੰਧ ਵਿੱਚ 4 ਅਪ੍ਰੈਲ ਨੂੰ ਮਲੋਟ ਵਿੱਚ ਕੱਢੀ ਜਾਵੇਗੀ ਸ਼ੋਭਾ ਯਾਤਰਾ

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਰਾਮਨੌਮੀ ਦਾ ਤਿਉਹਾਰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੁਆਰਾ ਸਾਰੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਮਲੋਟ ਵਿੱਚ ਸਮੂਹਿਕ ਰੂਪ ਵਿੱਚ ਮਨਾਇਆ ਜਾ ਰਿਹਾ ਹੈ।

ਮਲੋਟ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਰਾਮਨੌਮੀ ਦਾ ਤਿਉਹਾਰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੁਆਰਾ ਸਾਰੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਮਲੋਟ ਵਿੱਚ ਸਮੂਹਿਕ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਅਵਸਰ ਦਾ ਉਤਸ਼ਾਹ ਵਧਾਉਣ ਲਈ ਇੱਕ ਅਹਿਮ ਮੀਟਿੰਗ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਮਲੋਟ ਵਿੱਚ ਹੋਈ।

ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆ ਅਰਵਿੰਦ ਸ਼ਰਮਾ (ਸਮਾਜਿਕ ਵਿਸ਼ਲੇਸ਼ਕ) ਅਤੇ ਮਨੋਜ ਅਸੀਜਾ (ਕੋਆਰਡੀਨੇਟਰ) ਨੇ ਦੱਸਿਆ ਕਿ ਮੀਟਿੰਗ ਵਿੱਚ ਮਲੋਟ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧ ਸ਼ਾਮਿਲ ਹੋਏ। 4 ਅਪ੍ਰੈਲ ਨੂੰ ਸ਼੍ਰੀ ਰਾਮਨੌਮੀ ਦੇ ਸੰਬੰਧ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਭਗਤਾਂ ਵਿੱਚ ਕਾਫੀ ਉਤਸ਼ਾਹ ਹੈ। ਸਾਰਿਆਂ ਨੇ ਸ਼ਰਧਾਪੂਰਵਕ ਆਪਣੀ ਜਿੰਮੇਵਾਰੀਆਂ ਨਿਭਾਉਣ ਦਾ ਸੰਕਲਪ ਕੀਤਾ। ਸਾਰੇ ਸ਼ਰਧਾਲੂਆਂ ਨੂੰ ਬੇਨਤੀ ਕੀਤੀ ਗਈ ਕਿ ਇਸ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਕੇ ਪ੍ਰਭੂ ਸ਼੍ਰੀ ਰਾਮ ਦਾ ਆਸ਼ੀਰਵਾਦ ਪ੍ਰਾਪਤ ਕਰੋ।

Author : Malout Live