ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੀਤਾ ਪ੍ਰਦਰਸ਼ਨ
ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੁਲਾਜ਼ਮ ਆਗੂਆਂ ਪੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ ਦੋਦਾ, ਮਨੋਹਰ ਲਾਲ ਸ਼ਰਮਾ, ਜੋਗਿੰਦਰ ਸਿੰਘ ਮੱਲਣ, ਅੰਗਰੇਜ਼ ਸਿੰਘ, ਖੁਸ਼ਕਰਨਜੀਤ ਸਿੰਘ, ਦੀਪਕ ਕੁਮਾਰ, ਪਰਮਿੰਦਰ ਸਿੰਘ ਖੋਖਰ, ਕਰਮਜੀਤ ਸ਼ਰਮਾ ਦੀ ਅਗਵਾਈ ਵਿੱਚ ਡੀ.ਸੀ ਦਫਤਰ ਸ਼੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਇਕੱਤਰ ਹੋ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮੰਗਾਂ ਪ੍ਰਤੀ ਟਾਲਮਟੋਲ ਤੇ ਵਾਦਿਆਂ ਤੋਂ ਮੁਕਰਨ ਦੀ ਨੀਤੀ ਤੇ ਚੱਲ ਰਹੀ ਹੈ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ ਦੀਆਂ ਕਿਸ਼ਤਾਂ ਜਾਰੀ ਕਰਨ, ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਲਗਾਤਾਰ ਪਾਸਾ ਵੱਟ ਕੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਰੁਜ਼ਗਾਰ ਮੰਗਦੇ ਨੌਜਵਾਨ ਉਪਰ ਤਸ਼ੱਦਦ ਕਰ ਰਹੀ ਹੈ।
ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਉਪਰੋਕਤ ਮੰਗਾਂ ਸੰਬੰਧੀ ਕੀਤੇ ਵਾਅਦਿਆਂ ਅਨੁਸਾਰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਪਰਮਜੀਤ ਸਿੰਘ, ਹਰਜੀਤ ਸਿੰਘ, ਡਾਕਟਰ ਅਮਨਦੀਪ ਸਿੰਘ, ਗੌਬਿੰਦ ਸਿੰਘ ਛਾਬੜਾ, ਹਰਭਗਵਾਨ, ਮੁਖਤਿਆਰ ਸਿੰਘ ਬੇਦੀ, ਹਰਜੀਤ ਸਿੰਘ ਗੂੜ੍ਹੀਸੰਘਰ, ਇੰਦਰਪਾਲ ਸਿੰਘ, ਦਰਸ਼ਨ ਸਿੰਘ ਕਪੂਰ, ਅਮਰਜੀਤ ਸ਼ਰਮਾ, ਹਰਦੇਵ ਸਿੰਘ, ਕੁਲਬੀਰ ਸਿੰਘ, ਜਸਵੰਤ ਸਿੰਘ, ਬਸੰਤ ਸਿੰਘ, ਅਮਰਜੀਤ ਪਾਲ, ਇੰਦਰ ਸਿੰਘ, ਬਲਵੰਤ ਸਿੰਘ ਅਟਵਾਲ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
Author : Malout Live



