ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਮੰਡੀ ਬਰੀਵਾਲਾ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਮੂਹ ਇਲਾਕਾ ਨਿਵਾਸੀਆਂ ਨੇ ਭਾਗ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਦੇਸ਼ ਦੀ ਖੁਸ਼ਹਾਲੀ ਲਈ ‘ਇਮਾਨਦਾਰੀ ਦਾ ਆਚਰਣ’ ਦੀ ਲੜੀ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ. ਹਰਪਾਲ ਸਿੰਘ ਐੱਸ.ਐੱਸ.ਪੀ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐੱਸ.ਪੀ ਵਿਜੀਲੈਂਸ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਵਿਜੀਲੈਂਸ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਸ਼੍ਰੀ ਅਮਨਦੀਪ ਸਿੰਘ, ਐੱਸ.ਆਈ ਸ਼੍ਰੀ ਇਕਬਾਲ ਸਿੰਘ, ਐੱਸ.ਆਈ ਨਰਿੰਦਰਪਾਲ ਕੌਰ ਅਤੇ ਮੁੱਖ ਮੁਨਸ਼ੀ ਗੁਰਤੇਜ ਸਿੰਘ ਵੱਲੋਂ ਬਰੀਵਾਲਾ ਮੰਡੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਵਿਜੀਲੈਂਸ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇਸ ਸੈਮੀਨਾਰ ਦੌਰਾਨ ਆਮ ਲੋਕਾਂ ਨੂੰ ਵਿਜੀਲੈਂਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਧਿਕਾਰੀ/ਕਰਮਚਾਰੀ ਜੋ ਰਿਸ਼ਵਤ ਦੀ ਮੰਗ ਕਰਦੇ ਹਨ, ਉਨ੍ਹਾਂ ਵਿਰੁੱਧ ਕਾਰਵਾਈ ਸੰਬੰਧੀ ਪ੍ਰੇਰਿਤ ਕੀਤਾ ਗਿਆ। ਨਾਲ ਹੀ ਸਰਕਾਰੀ ਕੰਮਾਂ ਵਿੱਚ ਹੁੰਦੀ ਘਪਲੇਬਾਜ਼ੀ ਸੰਬੰਧੀ ਸੂਚਨਾ ਦੇਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਵਿਭਾਗ ਦੀ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫ੍ਰੀ ਨੰਬਰ 1800-180-1000 ਅਤੇ 01633-262172 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਇਸ ਸੈਮੀਨਾਰ ਵਿੱਚ ਹਿੱਸਾ ਲਿਆ ਗਿਆ।
Author : Malout Live