ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲੋਕਾਂ ਨੂੰ ਖਾਸ ਅਪੀਲ

ਪਿਛਲੇ ਕਈ ਦਿਨ੍ਹਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਦੇ ਜਰੀਏ ਲੋਕਾਂ ਨੂੰ 12 ਫਰਵਰੀ ਨੂੰ ਖਨੌਰੀ ਬਾਰਡਰ ਤੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਦੇ ਭਾਰੀ ਇਕੱਠ ਅਤੇ ਸਹਿਯੋਗ ਨਾਲ ਹੀ ਉਨ੍ਹਾਂ ਨੂੰ ਊਰਜਾ ਮਿਲਦੀ ਹੈ।

ਪੰਜਾਬ : ਕਿਸਾਨੀ ਸੰਘਰਸ਼ ਦੇ ਚਲਦਿਆਂ ਪਿਛਲੇ ਕਈ ਦਿਨ੍ਹਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਦੇ ਜਰੀਏ ਲੋਕਾਂ ਨੂੰ 12 ਫਰਵਰੀ ਨੂੰ ਖਨੌਰੀ ਬਾਰਡਰ ਤੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਦੇ ਭਾਰੀ ਇਕੱਠ ਅਤੇ ਸਹਿਯੋਗ ਨਾਲ ਹੀ ਉਨ੍ਹਾਂ ਨੂੰ ਊਰਜਾ ਮਿਲਦੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰੱਬ ਨੇ ਚਾਹਿਆ ਤਾਂ 14 ਫਰਵਰੀ ਦੀ ਮੀਟਿੰਗ ਵਿੱਚ ਉਹ ਸ਼ਾਮਿਲ ਹੋਣਗੇ।

ਇੱਥੇ ਤੁਹਾਨੂੰ ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 64 ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਇਸ ਦੇ ਬਾਵਜੂਦ ਵੀ ਉਹ ਆਪਣੇ ਇਸ ਮਰਨ ਵਰਤ ਤੇ ਬਿਨ੍ਹਾਂ ਕਿਸੇ ਡਰ ਤੋਂ ਬੈਠੇ ਹੋਏ ਹਨ।

Author : Malout Live