ਸ਼੍ਰੀ ਮੁਕਤਸਰ ਸਾਹਿਬ ਵਿਖੇ ਅੱਜ ਲਗਾਇਆ ਜਾ ਰਿਹਾ ਹੈ ਵਿਸ਼ੇਸ਼ ਖੂਨਦਾਨ ਕੈਂਪ- ਡਾ. ਜਗਦੀਪ ਚਾਵਲਾ
ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਵੇਰੇ 10:00 ਵਜੇ ਤੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ, ਸਮਾਜਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਵੀ ਖੂਨਦਾਨ ਕਰ ਸਕਦੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਵੇਰੇ 10:00 ਵਜੇ ਤੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ, ਸਮਾਜਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਵੀ ਖੂਨਦਾਨ ਕਰ ਸਕਦੇ ਹਨ। ਖੂਨਦਾਨ ਕੈਪ ਦੀ ਸ਼ੁਰੂਆਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੁਦ ਖੂਨਦਾਨ ਕਰਕੇ ਕੀਤੀ ਜਾਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲ੍ਹੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ-ਸਮੇ ਤੇ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣਾ ਬਲੱਡ ਗਰੁੱਪ ਜਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖੂਨਦਾਨ ਕਰਨ ਵੇਲੇ ਜਾਂ ਇਲਾਜ ਕਰਵਾਉਣ ਵੇਲੇ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਟਾਫ, ਸਮਾਜਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕਾਂ ਨੂੰ ਇਸ ਕੈਂਪ ਵਿੱਚ ਹਿੱਸਾ ਲੈ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ।
Author : Malout Live