ਮਹਾਂਵੀਰ ਗਊਸ਼ਾਲਾ (ਰਜ਼ਿ) ਮਲੋਟ ਵਿਖੇ 19 ਜਨਵਰੀ 2025 ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਖੂਨਦਾਨ ਕੈਂਪ
ਮਹਾਂਵੀਰ ਗਊਸ਼ਾਲਾ (ਰਜ਼ਿ) ਮਲੋਟ ਵਿਖੇ ਸਾਂਝੀਵਾਲਤਾ ਦੇ ਪ੍ਰਤੀਕ ਮੁੱਖ ਸੇਵਕ ਪੰਡਿਤ ਗਿਰਧਾਰੀ ਲਾਲ ਜੀ ਦੀ ਪ੍ਰੇਰਨਾ ਸਦਕਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ 26 ਵੀਂ ਇਕੋਤਰੀ ਦੇ ਸਮਾਪਤੀ ਸਮਾਰੋਹ ਦੌਰਾਨ ਕੱਲ੍ਹ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਹਾਂਵੀਰ ਗਊਸ਼ਾਲਾ (ਰਜ਼ਿ) ਮਲੋਟ ਵਿਖੇ ਸਾਂਝੀਵਾਲਤਾ ਦੇ ਪ੍ਰਤੀਕ ਮੁੱਖ ਸੇਵਕ ਪੰਡਿਤ ਗਿਰਧਾਰੀ ਲਾਲ ਜੀ ਦੀ ਪ੍ਰੇਰਨਾ ਸਦਕਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ
ਦੀ 26 ਵੀਂ ਇਕੋਤਰੀ ਦੇ ਸਮਾਪਤੀ ਸਮਾਰੋਹ ਦੌਰਾਨ ਕੱਲ੍ਹ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਰਕਾਰੀ ਹਸਪਤਾਲ ਮਲੋਟ ਅਤੇ ਗੁਪਤਾ ਬਲੱਡ ਬੈਂਕ, ਬਠਿੰਡਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸਮੂਹ ਸਮਾਜ ਸੇਵੀ ਸੰਸਥਾਵਾਂ ਮਲੋਟ ਦੇ ਆਗੂਆਂ ਨੇ ਸਮੂਹ ਖੂਨਦਾਨੀਆਂ ਨੂੰ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
Author : Malout Live