7 ਜੂਨ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਮਿਤ ਕੁਮਾਰ ਪੰਚਾਲ ਆਈ.ਏ.ਐੱਸ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐੱਸ.ਆਈ.ਆਰ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 693611 ਵੋਟਰਾਂ ਵਿੱਚੋਂ ਹੁਣ ਤੱਕ 640508 ਵੋਟਰਾਂ (92.34 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜ਼ਿਲ੍ਹੇ ਦੇ 56044 ਵੋਟਰ ਅਨ-ਮੈਪਡ ਹਨ, ਜਿਹਨਾਂ ਨੂੰ ਕਵਰ ਕਰਨਾ ਬਹੁਤ ਜ਼ਰੂਰੀ ਹੈ । ਸ੍ਰੀ ਪੰਚਾਲ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ 2003 ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਹਨਾਂ ਦੱਸਿਆ ਕਿ ਕੈਂਪ ਵਾਲੇ ਦਿਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ) ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ। ਸਾਲ 2003 ਦੀ ਵੋਟਰ ਸੂਚੀ ਦੇ ਆਧਾਰ ਤੇ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਨਾਗਰਿਕ ਆਪਣੇ ਬੂਥ ਤੇ ਜਾ ਕੇ ਇਸ ਦਾ ਲਾਭ ਉਠਾ ਸਕਦੇ ਹਨ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਅਤੇ ਉਹਨਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਓਜ਼) ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਇੱਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ। ਉਹਨਾਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਵੋਟਰ ਪਾਤਰਤਾ ਨੂੰ ਯਕੀਨੀ ਬਣਾਉਣ।

Author : Malout Live