ਲੋੜਵੰਦ ਮਰੀਜ਼ਾਂ ਲਈ ਖਿਦਮਤੇ ਖਲਕ ਵੈਲਫੇਅਰ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਕੀਤਾ ਗਿਆ ਆਯੋਜਨ

ਖਿਦਮਤੇ ਖਲਕ ਵੈਲਫੇਅਰ ਸੁਸਾਇਟੀ (ਰਜਿ.) ਪਿੰਡ ਮਾਨ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਸਮਾਜ ਸੇਵਾ ਦੀ ਭਾਵਨਾ ਨਾਲ ਪ੍ਰੇਰਿਤ ਹੋ ਕੇ, ਟੀਮ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਟ੍ਰਾਈਸਾਇਕਲ, ਬੈਟਰੀ ਚਲਿਤ ਸਾਈਕਲ, ਕੰਨਾਂ ਦੀਆਂ ਮਸ਼ੀਨਾਂ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖਿਦਮਤੇ ਖਲਕ ਵੈਲਫੇਅਰ ਸੁਸਾਇਟੀ (ਰਜਿ.) ਪਿੰਡ ਮਾਨ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਸਮਾਜ ਸੇਵਾ ਦੀ ਭਾਵਨਾ ਨਾਲ ਪ੍ਰੇਰਿਤ ਹੋ ਕੇ, ਟੀਮ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਟ੍ਰਾਈਸਾਇਕਲ, ਬੈਟਰੀ ਚਲਿਤ ਸਾਈਕਲ, ਕੰਨਾਂ ਦੀਆਂ ਮਸ਼ੀਨਾਂ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ।

ਇਸ ਮੌਕੇ ਸੰਸਥਾ ਵੱਲੋਂ ਲੋੜਵੰਦ ਪਰਿਵਾਰਾਂ ਦੀ ਮੱਦਦ ਕਰਦੇ ਹੋਏ ਉਨ੍ਹਾਂ ਨੂੰ ਮੋਟਰਸਾਈਕਲ ਅਤੇ ਕੰਨਾਂ ਵਾਲੀਆਂ ਮਸ਼ੀਨਾਂ ਵੀ ਉਪਲੱਬਧ ਕਰਵਾਈ ਗਈ। ਖਿਦਮਤੇ ਖਲਕ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਮੈਂਬਰ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਐਸੇ ਉਪਰਾਲੇ ਕਰਦੇ ਰਹਿਣਗੇ ਤਾਂ ਜੋ ਲੋੜਵੰਦ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਆ ਸਕੇ।

Author : Malout Live