ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਵਾਈਸ ਪ੍ਰਧਾਨ ਕੁਲਵੰਤ ਸਿੰਘ ਮਾਨ ਸਿੰਘਵਾਲਾ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਰੱਖੀ ਗਈ ਵਿਸ਼ੇਸ਼ ਮੀਟਿੰਗ
ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਵਾਈਸ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਮਾਨ ਸਿੰਘਵਾਲਾ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਆਰ.ਪੀ.ਆਈ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਪਹੁੰਚੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਵਾਈਸ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਮਾਨ ਸਿੰਘਵਾਲਾ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਆਰ.ਪੀ.ਆਈ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਪਹੁੰਚੇ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਦਾ ਪ੍ਰਚਾਰ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਪਾਰਟੀ ਦੀ ਵਿਚਾਰਧਾਰਾ ਨਾਲ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਪਾਰਟੀ ਲੋਕ ਹਿੱਤਾਂ ਲਈ ਸਦਾ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਆਰ.ਪੀ.ਆਈ ਪੂਰੇ ਪੰਜਾਬ ਵਿੱਚ ਆਪਣੀ ਇਕ ਵੱਖਰੀ ਪਹਿਚਾਣ ਬਣਾਉਣ ਵਿੱਚ ਸਫਲ ਹੋਈ ਹੈ। ਆਉਣ ਵਾਲੇ ਸਮੇਂ ਵਿੱਚ ਅਸੀਂ ਲੋਕਾਂ ਦੇ ਸਹਿਯੋਗ ਨਾਲ ਹਰ ਇੱਕ ਦੇ ਦੁੱਖ-ਸੁੱਖ ਵਿੱਚ ਨਾਲ ਖੜਾਂਗੇ। ਇਸ ਮੀਟਿੰਗ ਵਿੱਚ ਯੂਥ ਪੰਜਾਬ ਪ੍ਰਧਾਨ ਸਾਜਨ ਸਿਡਾਨਾ, ਮੁੱਖ ਸਲਾਹਕਾਰ ਦਵਿੰਦਰ ਸਿੰਘ ਲੰਬੀ, ਤਵਿੰਦਰ ਕੁਮਾਰ ਜ਼ਿਲ੍ਹਾ ਯੂਥ ਪ੍ਰਧਾਨ, ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਪ੍ਰਧਾਨ ਸੰਤਾਂ ਸਿੰਘ ਹਾਜ਼ਿਰ ਸਨ। ਹਰਪਾਲ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ 20 1 ਪਰਿਵਾਰ ਸਮੇਤ ਸ਼ਾਮਿਲ ਹੋਏ। ਵਿਨੋਦ ਕੁਮਾਰ ਕਾਂਗਰਸ ਨੂੰ ਛੱਡ ਕੇ 5 ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਨਿਰਭੈਅ ਸਿੰਘ ਭੰਗੇਵਾਲ ਵੀ ਪਾਰਟੀ ਵਿੱਚ ਸ਼ਾਮਿਲ ਹੋਏ।
Author : Malout Live



