ਮਲੋਟ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ
ਮਲੋਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ।
ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
Author : Malout Live