ਤੜਕਸਾਰ ਸਵੇਰੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਚੱਲ ਰਿਹਾ ਵਿਸ਼ੇਸ਼ ਸਰਚ ਅਭਿਆਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਜੁੜੇ ਸ਼ੱਕੀ ਵਿਅਕਤੀਆਂ ਖਿਲਾਫ਼ ਵੱਡੇ ਪੱਧਰ ’ਤੇ ਵਿਸ਼ੇਸ਼ CASO ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸਵੇਰੇ ਕਰੀਬ 4 ਵਜੇ ਸ਼ੁਰੂ ਹੋਇਆ, ਜੋ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ, ਸ਼ਹਿਰਾਂ, ਵਾਰਡਾਂ ਅਤੇ ਮੁਹੱਲਿਆਂ ਵਿੱਚ ਲਗਾਤਾਰ ਜਾਰੀ ਸੀ। ਇਸ ਵਿਸ਼ੇਸ਼ ਕਾਰਵਾਈ ਲਈ 450 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਕੇ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਜੁੜੇ ਸ਼ੱਕੀ ਵਿਅਕਤੀਆਂ ਖਿਲਾਫ਼ ਵੱਡੇ ਪੱਧਰ ’ਤੇ ਵਿਸ਼ੇਸ਼ CASO ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸਵੇਰੇ ਕਰੀਬ 4 ਵਜੇ ਸ਼ੁਰੂ ਹੋਇਆ, ਜੋ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ, ਸ਼ਹਿਰਾਂ, ਵਾਰਡਾਂ ਅਤੇ ਮੁਹੱਲਿਆਂ ਵਿੱਚ ਲਗਾਤਾਰ ਜਾਰੀ ਸੀ। ਇਸ ਵਿਸ਼ੇਸ਼ ਕਾਰਵਾਈ ਲਈ 450 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਕੇ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਵੱਲੋਂ ਸਰਚ ਅਭਿਆਨ ਦੌਰਾਨ ਜ਼ਮੀਨੀ ਪੱਧਰ ’ਤੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਦੇ ਨਾਲ-ਨਾਲ ਡਰੋਨ ਕੈਮਰਿਆਂ ਰਾਹੀਂ ਇਲਾਕਿਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪਹਿਚਾਣ ਅਤੇ ਅਪਰਾਧਿਕ ਰਿਕਾਰਡ ਦੀ PAIS ਐਪ ਰਾਹੀਂ ਜਾਂਚ ਕੀਤੀ ਜਾ ਰਹੀ ਹੈ, ਜਦਕਿ ਸ਼ੱਕੀ ਵਾਹਨਾਂ ਦੀ VAHAN ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਸਰਚ ਤੋਂ ਪਹਿਲਾਂ ਮੁੱਖ ਸੜਕਾਂ ਅਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਇਲਾਕਿਆਂ ਨੂੰ ਸੀਲ ਕੀਤਾ ਗਿਆ।

ਇਸ ਤੋਂ ਬਾਅਦ ਨਿਸ਼ਾਨਦੇਹੀ ਕੀਤੇ ਟਿਕਾਣਿਆਂ ’ਤੇ ਪੁਲਿਸ ਟੀਮਾਂ ਵੱਲੋਂ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ। ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਦੇ ਕਈ ਇਲਾਕਿਆਂ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ। ਅਭਿਆਨ ਦੀ ਨਿਗਰਾਨੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਥਾਣਿਆਂ ਦੇ ਐੱਸ.ਐਚ.ਓ ਵੱਲੋਂ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮਨਯੂ ਰਾਣਾ ਆਈ.ਪੀ.ਐੱਸ ਨੇ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ ਅੱਗੇ ਵੀ ਸਖ਼ਤੀ ਨਾਲ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਜਾਣਕਾਰੀ 112 ਜਾਂ 80549-42100 ’ਤੇ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Author : Malout Live