ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਕੈਂਸਰ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਕੈਂਸਰ ਵਰਗੇ ਭਿਆਨਕ ਰੋਗ ਦੀ ਰੋਕਥਾਮ ਸੰਬੰਧੀ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਜੀਵ ਵਰਮਾ (ਪ੍ਰੋਗਰਾਮ ਅਫ਼ਸਰ ਆਫ ਕੇਅਰਿੰਗ ਸੌਲਸ ਫਾਊਂਡੇਸ਼ਨ) ਨੇ ਮੁੱਖ ਮਹਿਮਾਨ ਵਜੋਂ ਸਕੂਲ 'ਚ ਸ਼ਿਰਕਤ ਕੀਤੀ। ਇਸ ਸੈਮੀਨਾਰ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਬਾਹਰੋਂ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਕੈਂਸਰ ਵਰਗੇ ਭਿਆਨਕ ਰੋਗ ਦੀ ਰੋਕਥਾਮ ਸੰਬੰਧੀ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਜੀਵ ਵਰਮਾ (ਪ੍ਰੋਗਰਾਮ ਅਫ਼ਸਰ ਆਫ ਕੇਅਰਿੰਗ ਸੌਲਸ ਫਾਊਂਡੇਸ਼ਨ) ਨੇ ਮੁੱਖ ਮਹਿਮਾਨ ਵਜੋਂ ਸਕੂਲ 'ਚ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਭਿਆਨਕ ਬਿਮਾਰੀਆਂ ਦੀ ਰੋਕਥਾਮ ਤੇ ਇਨ੍ਹਾਂ ਰੋਗਾਂ ਦੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਇਆ। ਇਸ ਸੈਮੀਨਾਰ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।

ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਣ ਲਈ ਸਭ ਤੋਂ ਪਹਿਲਾਂ ਆਪਣੀ ਜੀਵਨ ਸ਼ੈਲੀ 'ਚ ਸੁਧਾਰ ਕਰਨ ਦੀ ਲੋੜ ਹੈ। ਸਾਨੂੰ ਫਾਸਟ ਫੂਡ ਨੂੰ ਛੱਡ ਕੇ ਸਾਫ ਸੁਥਰੇ ਫਲ, ਹਰੀਆਂ ਸਬਜ਼ੀਆਂ ਤੇ ਬੀਜ ਪਦਾਰਥਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਨਾਲ ਹੀ ਸ਼ੁੱਧ ਅਤੇ ਸਾਫ ਸੁਥਰੀ ਹਵਾ ਲਈ ਸਵੇਰ ਦੀ ਸੈਰ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਲੇ-ਦੁਆਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਅਸੀਂ ਜਾਣਦੇ ਹਾਂ ਕਿ ਪ੍ਰਦੂਸ਼ਣ ਤੇ ਫਾਸਟ ਫੂਡ ਹੀ ਇਨ੍ਹਾਂ ਬਿਮਾਰੀਆਂ ਦੀ ਮੁੱਖ ਜੜ੍ਹ ਹੈ। ਇਸ ਸੈਮੀਨਾਰ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਬਾਹਰੋਂ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।

Author : Malout Live