ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ 'ਕਿਸ਼ੋਰ ਅਵਸਥਾ ਤੇ ਸੋਸ਼ਲ ਮੀਡੀਆ ਦਾ ਪ੍ਰਭਾਵ' ਦੇ ਵਿਸ਼ੇ ਸੰਬੰਧਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 'ਕਿਸ਼ੋਰ ਅਵਸਥਾ ਤੇ ਸੋਸ਼ਲ ਮੀਡੀਆ ਦਾ ਪ੍ਰਭਾਵ' ਦੇ ਵਿਸ਼ੇ ਨਾਲ ਸੰਬੰਧਿਤ ਸਕੂਲ ਚ' ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਕਿਸ਼ੋਰ ਅਵਸਥਾ ਵਿੱਚ ਸੋਸ਼ਲ ਮੀਡੀਆ ਦੇ ਚੰਗੇ ਪ੍ਰਭਾਵਾਂ ਨੂੰ ਲੈ ਕੇ ਆਉਣਾ ਤਾਂ ਜੋ ਉਹ ਇਸ ਦਾ ਵਧੀਆ ਢੰਗ ਨਾਲ ਵਰਤੋਂ ਕਰ ਸਕਣ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ 'ਕਿਸ਼ੋਰ ਅਵਸਥਾ ਤੇ ਸੋਸ਼ਲ ਮੀਡੀਆ ਦਾ ਪ੍ਰਭਾਵ' ਦੇ ਵਿਸ਼ੇ ਨਾਲ ਸੰਬੰਧਿਤ ਸਕੂਲ ਚ' ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਾ. ਨੀਤੂ ਉਪਵੇਜਾ (ਐਮ.ਡੀ ਕਾਲਜ ਆਫ਼ ਐਜੂਕੇਸ਼ਨ) ਮੁੱਖ ਮਹਿਮਾਨ ਵਜੋਂ ਸਕੂਲ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਅੱਜ ਸੋਸ਼ਲ ਮੀਡੀਆ ਸਾਡੇ ਜੀਵਨ ਵਿੱਚ ਨਿਰੰਤਰ ਆਪਣੇ ਪੈਰ ਪਸਾਰ ਰਿਹਾ ਹੈ ਤੇ ਸਾਡੀ ਜੀਵਨ ਸ਼ੈਲੀ ਦਾ ਸ਼ਾਇਦ ਹੀ ਕੋਈ ਅਜਿਹਾ ਪੱਖ ਹੋਵੇਗਾ,
ਜਿੱਥੇ ਸੋਸ਼ਲ ਮੀਡੀਆ ਨੇ ਆਪਣਾ ਪ੍ਰਭਾਵ ਨਹੀਂ ਛੱਡਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਕਿਸ਼ੋਰ ਅਵਸਥਾ ਵਿੱਚ ਸੋਸ਼ਲ ਮੀਡੀਆ ਦੇ ਚੰਗੇ ਪ੍ਰਭਾਵਾਂ ਨੂੰ ਲੈ ਕੇ ਆਉਣਾ ਤਾਂ ਜੋ ਉਹ ਇਸ ਦਾ ਵਧੀਆ ਢੰਗ ਨਾਲ ਵਰਤੋਂ ਕਰ ਸਕਣ। ਸੈਮੀਨਾਰ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਬਾਹਰੋਂ ਆਏ ਮੁੱਖ ਮਹਿਮਾਨ ਦਾ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢਣ ਤੇ ਤਹਿ-ਦਿੱਲੋਂ ਧੰਨਵਾਦ ਕੀਤਾ।
Author : Malout Live