ਮਲੋਟ ਦੇ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਕੀਤਾ ਸਕੂਲ ਦਾ ਨਾਮ ਰੌਸ਼ਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਰੀਵੈਲੂਏਸ਼ਨ ਦੇ ਨਤੀਜੀਆਂ ਅਨੁਸਾਰ ਸਥਾਨਕ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਹੋਣਹਾਰ ਵਿਦਿਆਰਥਣ ਸੁਹਾਨੀ ਸੁਖੀਜਾ ਸਪੁੱਤਰੀ ਸ਼੍ਰੀ ਅਸ਼ੋਕ ਕੁਮਾਰ ਨੇ 650 ਵਿੱਚੋਂ 628 ਅੰਕ (96.61%) ਪ੍ਰਾਪਤ ਕਰਕੇ ਸ਼ਾਨਦਾਰ ਉਪਲੱਬਧੀ ਹਾਸਿਲ ਕੀਤੀ।

ਮਲੋਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਰੀਵੈਲੂਏਸ਼ਨ ਦੇ ਨਤੀਜੀਆਂ ਅਨੁਸਾਰ ਸਥਾਨਕ ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਹੋਣਹਾਰ ਵਿਦਿਆਰਥਣ ਸੁਹਾਨੀ ਸੁਖੀਜਾ ਸਪੁੱਤਰੀ ਸ਼੍ਰੀ ਅਸ਼ੋਕ ਕੁਮਾਰ ਨੇ 650 ਵਿੱਚੋਂ 628 ਅੰਕ (96.61%) ਪ੍ਰਾਪਤ ਕਰਕੇ ਸ਼ਾਨਦਾਰ ਉਪਲੱਬਧੀ ਹਾਸਿਲ ਕੀਤੀ ਇਸ ਕਾਮਯਾਬੀ ਸਦਕਾ ਸੁਹਾਨੀ ਨੇ ਪੰਜਾਬ ਭਰ ਵਿੱਚ 17ਵਾਂ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਤੀਜਾ ਅਤੇ ਮਲੋਟ ਸ਼ਹਿਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ  ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਇਸ ਸ਼ਾਨਦਾਰ ਸਫ਼ਲਤਾ ਨਾਲ ਸੁਹਾਨੀ ਨੇ ਇੱਕ ਵਾਰ ਫਿਰ ਸਕੂਲ ਦਾ ਗੌਰਵਮਈ ਇਤਿਹਾਸ ਦੁਹਰਾਇਆ

ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਉਪਲੱਬਧੀ ਸੁਹਾਨੀ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ ਅਤੇ ਨਾਲ ਹੀ ਇਸ ਸਫਲਤਾ ਨੂੰ ਪ੍ਰਾਪਤ ਕਰਨ ਲਈ ਸਕੂਲ ਦੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਵੀ ਨਤੀਜਾ ਹੈ ਉਨ੍ਹਾਂ ਕਿਹਾ ਕਿ ਸੁਹਾਨੀ ਦੀ ਇਹ ਸਫ਼ਲਤਾ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ ਇਸ ਮੌਕੇ ਸਕੂਲ ਦੀ ਸਮੂਹ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਸੁਹਾਨੀ ਸੁਖੀਜਾ, ਉਸ ਦੇ ਮਾਪਿਆਂ, ਸਮੂਹ ਅਧਿਆਪਕਾਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਇਤਿਹਾਸਿਕ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਅਤੇ ਸੁਹਾਨੀ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ

Author : Malout Live