ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਸ਼ਾਟ-ਪੁਟ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਕੀਤਾ ਹਾਸਿਲ

ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਜਸਗੁਰਫਤਿਹ ਸਿੰਘ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਦੇ 11 ਸਾਲ ਉਮਰ ਵਰਗ ਦੇ ਸ਼ਾਟ-ਪੁਟ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਜਸਗੁਰਫਤਿਹ ਸਿੰਘ ਨੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਦੇ 11 ਸਾਲ ਉਮਰ ਵਰਗ ਦੇ ਸ਼ਾਟ-ਪੁਟ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ।

ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਬੱਚੇ ਦੀ ਇਸ ਉਪਲੱਬਧੀ ਦੀ ਸ਼ਲਾਘਾ ਕਰਦਿਆਂ ਬੱਚੇ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਹੀ ਖੇਡਾਂ ਵਿੱਚ ਆਪਣੇ ਪ੍ਰਦਰਸ਼ਨ ਨੂੰ ਬਰਕਰਾਰ ਰੱਖਣ ਤੇ ਜ਼ੋਰ ਦਿੱਤਾ। ਮੈਡਮ ਮਨਦੀਪ ਪਾਲ ਢਿੱਲੋਂ ਨੇ ਵਿਦਿਆਰਥੀ ਜਸਗੁਰਫਤਿਹ ਸਿੰਘ ਨੂੰ ਉਸਦੀ ਸਫ਼ਲਤਾ ਲਈ ਸਨਮਾਨਿਤ ਕਰਦੇ ਹੋਏ ਖੇਡਾਂ ਵਿੱਚ ਉਸਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ।

Author : Malout Live