ਡੀ.ਏ.ਵੀ ਕਾਲਜ, ਮਲੋਟ ਵਿਖੇ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ

ਡੀ.ਏ.ਵੀ ਕਾਲਜ, ਮਲੋਟ ਵਿਖੇ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਨਗਰ ਕੌਂਸਲ, ਮਲੋਟ ਦੇ ਪ੍ਰਧਾਨ ਸ. ਸ਼ੁਭਦੀਪ ਸਿੰਘ (ਬਿੱਟੂ) ਨੇ ਸ਼ਿਰਕਤ ਕੀਤੀ। ਇਸ ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਲੋਕ ਗੀਤ, ਗਰੁੱਪ ਡਾਂਸ, ਮੈਸ਼ਅਪ, ਭੰਗੜਾ, ਸਕਿੱਟ, ਮਿਮਿਕਰੀ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।

ਮਲੋਟ : ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਯੂਥ ਵੈੱਲਫੇਅਰ ਵਿਭਾਗ ਦੇ ਇੰਚਾਰਜ ਡਾ. ਮੁਕਤਾ ਮੁਟਨੇਜਾ ਅਤੇ ਕੋ-ਇੰਚਾਰਜ ਮੈਡਮ ਰਿੰਪੂ ਦੀ ਅਗਵਾਈ ਵਿੱਚ ਟੈਲੇਂਟ ਹੰਟ/ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਨਗਰ ਕੌਂਸਲ, ਮਲੋਟ ਦੇ ਪ੍ਰਧਾਨ ਸ. ਸ਼ੁਭਦੀਪ ਸਿੰਘ (ਬਿੱਟੂ) ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਗਿਆਨ ਦੀ ਜੋਤੀ ਜਗਾ ਕੇ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਰਸਮੀ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾ ਕੇ ਕੀਤਾ ਗਿਆ।

ਇੰਚਾਰਜ ਡਾ. ਮੁਕਤਾ ਮੁਟਨੇਜਾ ਵੱਲੋਂ ਸਾਰਿਆਂ ਨੂੰ ਜੀ ਆਇਆਂ ਕਿਹਾ ਗਿਆ। ਇਸ ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਲੋਕ ਗੀਤ, ਗਰੁੱਪ ਡਾਂਸ, ਮੈਸ਼ਅਪ, ਭੰਗੜਾ, ਸਕਿੱਟ, ਮਿਮਿਕਰੀ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਰੱਜ ਕੇ ਆਨੰਦ ਮਾਣਿਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਬਲਜਿੰਦਰ ਕੁਮਾਰ, ਮੈਡਮ ਕੋਮਲ ਅਤੇ ਮੈਡਮ ਸੁਨਿਧੀ ਵੱਲੋਂ ਬਾਖੂਬੀ ਨਿਭਾਈ ਗਈ। ਅੰਤ ਵਿੱਚ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਮੈਡਮ ਰਿੰਪੂ ਨੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ਵਿੱਚ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਮੂਹ ਸਟਾਫ਼ ਹਾਜ਼ਿਰ ਸੀ।

Author : Malout Live