ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਸਰਪੰਚ ਲਈ ਕੁੱਲ 1626 ਅਤੇ ਪੰਚ ਲਈ 5223 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ ਅੱਜ 07 ਅਕਤੂਬਰ 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) :  ਗ੍ਰਾਮ ਪੰਚਾਇਤ ਚੋਣਾਂ-2024 ਲਈ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 1626 ਅਤੇ ਪੰਚਾਂ ਦੇ ਅਹੁਦਿਆਂ ਲਈ 5223 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਏ.ਡੀ.ਸੀ ਵਿਕਾਸ ਦੇ ਦਫ਼ਤਰ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਸ਼੍ਰੀ ਮੁਕਤਸਰ ਸਾਹਿਬ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 511 ਅਤੇ ਪੰਚਾਂ ਲਈ 1770 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

ਮਲੋਟ ਬਲਾਕ ਵਿੱਚ ਸਰਪੰਚਾਂ ਲਈ ਕੁੱਲ 379 ਅਤੇ ਪੰਚਾਂ ਲਈ ਕੁੱਲ 1219 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਇਸੇ ਤਰ੍ਹਾਂ ਗਿੱਦੜਬਾਹਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 359 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 1087 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਲੰਬੀ ਬਲਾਕ ਵਿੱਚ ਸਰਪੰਚਾਂ ਲਈ 377 ਅਤੇ ਪੰਚਾਂ ਲਈ ਕੁੱਲ 1147 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ ਅੱਜ 07 ਅਕਤੂਬਰ 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

Author : Malout Live