‘ਹੈਰੀਟੇਜ ਵਾਕ’ ਦੇ ਰੂਪ ਵਿੱਚ ਸ਼੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਮਿਲਣ ਜਾ ਰਿਹਾ ਹੈ ਸ਼ਾਨਦਾਰ ਤੋਹਫ਼ਾ
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਜੌੜੀਆਂ ਨਹਿਰਾਂ ਵਿਚਲੀ ਪਟੜੀ ਦਾ ਸੁੰਦਰੀਕਰਨ ਕਰਕੇ ਇੱਕ ਵਧੀਆ ਪਿਕਨਿਕ ਸਪਾਟ ਬਣਾਉਣ ਦੀ ਯੋਜਨਾ ਉਲੀਕੀ ਜਾ ਰਹੀ ਹੈ ਅਤੇ ਸੈਰਗਾਹ ਦੇ ਨਾਲ-ਨਾਲ ਸਾਈਕਲਿੰਗ ਟਰੈਕ ਵੀ ਬਣੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਨਹਿਰਾਂ ਦੇ ਆਲੇ-ਦੁਆਲੇ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿੱਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਵਾਸੀਆਂ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਹੈਰੀਟੇਜ ਵਾਕ’ ਦੇ ਰੂਪ ਵਿੱਚ ਸ਼ਾਨਦਾਰ ਤੋਹਫ਼ਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਖੁਦ ਇਸ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਜੌੜੀਆਂ ਨਹਿਰਾਂ ਵਿਚਲੀ ਪਟੜੀ ਦਾ ਸੁੰਦਰੀਕਰਨ ਕਰਕੇ ਇੱਕ ਵਧੀਆ ਪਿਕਨਿਕ ਸਪਾਟ ਬਣਾਉਣ ਦੀ ਯੋਜਨਾ ਉਲੀਕੀ ਜਾ ਰਹੀ ਹੈ ਅਤੇ ਸੈਰਗਾਹ ਦੇ ਨਾਲ-ਨਾਲ ਸਾਈਕਲਿੰਗ ਟਰੈਕ ਵੀ ਬਣੇਗਾ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਨਹਿਰਾਂ ਦੇ ਆਲੇ-ਦੁਆਲੇ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿੱਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਢਲੇ ਪ੍ਰੋਜੈਕਟ ਤਹਿਤ ਇਸ ਵਾਕਿੰਗ ਟਰੈਕ ਦੀ ਲੰਬਾਈ ਸੱਤ ਕਿਲੋਮੀਟਰ ਹੋਵੇਗੀ, ਜਿਸ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਵਾਸੀਆਂ ਤੇ ਐਨ.ਜੀ.ਓਜ਼ ਨੂੰ ‘ਹੈਰੀਟੇਜ ਵਾਕ’ ਪ੍ਰੋਜੈਕਟ ਦੇ ਨਿਰਮਾਣ ‘ਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
Author : Malout Live