ਸ਼੍ਰੀ ਮੁਕਤਸਰ ਸਾਹਿਬ ਵਿੱਚ AAP ਨੂੰ ਮਿਲੀ ਹੋਰ ਮਜਬੂਤੀ, ਕੌਂਸਲਰ ਰਹੇ ਰਾਮ ਸਿੰਘ ਪੱਪੀ SAD ਨੂੰ ਛੱਡ AAP ਵਿੱਚ ਸ਼ਾਮਿਲ

ਪਿਛਲੇ ਲੰਬੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ ਨਾਲ ਜੁੜੇ ਅਤੇ ਕੌਂਸਲਰ ਰਹੇ ਰਾਮ ਸਿੰਘ ਪੱਪੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਭਰਵਾਂ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਵਾਈਸ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਲੰਬੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ ਨਾਲ ਜੁੜੇ ਅਤੇ ਕੌਂਸਲਰ ਰਹੇ ਰਾਮ ਸਿੰਘ ਪੱਪੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਭਰਵਾਂ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਵਾਈਸ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਰਾਮ ਸਿੰਘ ਪੱਪੀ ਦੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਪਾਰਟੀ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਸੇਵਾ ਲਈ ਤੱਤਪਰ ਰਹਿੰਦੀ ਹੈ ਅਤੇ ਪਾਰਟੀ ਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

Author : Malout Live