AAP ਆਗੂ ਸੋਮ ਕਾਲੜਾ ਨੇ ਨਗਰ ਕੌਂਸਲ ਪ੍ਰਧਾਨ ਜੋਨੀ ਗਰਗ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਕੀਤੀ ਮੀਟਿੰਗ
ਮਲੋਟ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਆਮ ਆਦਮੀ ਪਾਰਟੀ ਦੇ ਆਗੂ ਸੋਮ ਕਾਲੜਾ ਨੇ ਨਗਰ ਕੌਂਸਲ ਪ੍ਰਧਾਨ ਸ਼੍ਰੀ ਜੋਨੀ ਗਰਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਜੁੜੀਆਂ ਜਨਤਕ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਮਲੋਟ : ਮਲੋਟ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਆਮ ਆਦਮੀ ਪਾਰਟੀ ਦੇ ਆਗੂ ਸੋਮ ਕਾਲੜਾ ਨੇ ਨਗਰ ਕੌਂਸਲ ਪ੍ਰਧਾਨ ਸ਼੍ਰੀ ਜੋਨੀ ਗਰਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਜੁੜੀਆਂ ਜਨਤਕ ਮੁਸ਼ਕਿਲਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਨਗਰ ਕੌਂਸਲ ਪ੍ਰਧਾਨ ਸ਼੍ਰੀ ਜੋਨੀ ਗਰਗ ਨੇ ਸੰਬੰਧਿਤ ਮਸਲਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸੁਭਾਸ਼ ਕੱਕੜ, ਲੋਕ ਨਾਥ ਠਕੁਰਾਲ ਅਤੇ ਧਰਮਵੀਰ ਵੀ ਹਾਜ਼ਿਰ ਸਨ।
Author : Malout Live



