ਮਲੋਟ ਵਿੱਚ ਆਪ ਆਗੂਆਂ ਨੇ ਰਾਘਵ ਚੱਡਾ ਦਾ ਫੂਕਿਆ ਪੁਤਲਾ

ਬੀਤੇ ਦਿਨੀਂ ਰਾਘਵ ਚੱਡਾ ਸਮੇਤ ਕਈ ਵੱਡੇ ਚਿਹਰਿਆਂ ਵੱਲੋਂ ਆਮ ਆਦਮੀ ਪਾਰਟੀ ਦਾ ਪੱਲਾ ਛੱਡ, ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਗਿਆ, ਜਿਸ ਵਿੱਚ ਪਹਿਲਾ ਨਾਮ ਰਾਘਵ ਚੱਡਾ ਦਾ ਆਉਂਦੇ ਹੈ। ਇਸੇ ਦੇ ਰੋਸ ਵਜੋਂ ਮਲੋਟ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰਾਘਵ ਚੱਡਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਲੋਟ : ਬੀਤੇ ਦਿਨੀਂ ਰਾਘਵ ਚੱਡਾ ਸਮੇਤ ਕਈ ਵੱਡੇ ਚਿਹਰਿਆਂ ਵੱਲੋਂ ਆਮ ਆਦਮੀ ਪਾਰਟੀ ਦਾ ਪੱਲਾ ਛੱਡ, ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਗਿਆ, ਜਿਸ ਵਿੱਚ ਪਹਿਲਾ ਨਾਮ ਰਾਘਵ ਚੱਡਾ ਦਾ ਆਉਂਦੇ ਹੈ। ਇਸੇ ਦੇ ਰੋਸ ਵਜੋਂ ਮਲੋਟ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰਾਘਵ ਚੱਡਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪ ਵਰਕਰਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਸਾਜਿਸ਼ਾਂ ਸਿਰਫ ਪਾਰਟੀ ਨਾਲ ਹੀ ਨਹੀਂ ਬਲਕਿ ਪੂਰੇ ਪੰਜਾਬ ਨਾਲ ਧੋਖਾ ਹੈ, ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਜਿਤਾਇਆ ਸੀ।

ਉਨ੍ਹਾਂ ਦੱਸਿਆ ਕਿ ਪਾਰਟੀ ਛੱਡਣ ਵਾਲਿਆਂ ਨੇ ਆਪਣੇ ਨਿੱਜੀ ਸਵਾਰਥਾਂ ਕਰਕੇ ਪੂਰੇ ਪੰਜਾਬ ਨਾਲ ਗੱਦਾਰੀ ਕੀਤੀ ਹੈ। ਇਸ ਮੌਕੇ ਉਨ੍ਹਾਂ ਬੀ.ਜੇ.ਪੀ ਤੇ ਵੀ ਦੋਸ਼ ਲਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਨੀਤੀਆਂ ਲੋਕਤੰਤਰ ਦੇ ਖਿਲਾਫ ਹਨ। 

Author : Malout Live