ਸੀ.ਆਈ.ਏ ਸਟਾਫ ਦਾ ਏ.ਐੱਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ
ਸੀ.ਆਈ.ਏ. ਸਟਾਫ ਮਲੋਟ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਏ.ਐੱਸ.ਆਈ ਬਲਜਿੰਦਰ ਸਿੰਘ (ਨੰਬਰ 890/) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਏ.ਐੱਸ.ਆਈ ਬਲਜਿੰਦਰ ਸਿੰਘ (ਨੰਬਰ 890/) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸ਼ੇਰਾਂਵਾਲਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਖਿਲਾਫ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ।
Author : Malout Live