ਆਮ ਆਦਮੀ ਪਾਰਟੀ ਨੇ ਯਾਦਵਿੰਦਰ ਸਿੰਘ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਯੂਥ ਵਿੰਗ ਦਾ ਹਲਕਾ ਪ੍ਰਧਾਨ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਪੰਜਾਬ ਨੇ ਬੀਤੇ ਦਿਨੀਂ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਯਾਦਵਿੰਦਰ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਮ ਆਦਮੀ ਪਾਰਟੀ ਪੰਜਾਬ ਨੇ ਬੀਤੇ ਦਿਨੀਂ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਯਾਦਵਿੰਦਰ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਯਾਦਵਿੰਦਰ ਸਿੰਘ ਨੂੰ ਮੂੰਹ ਮਿੱਠਾ ਕਰਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ। ਯਾਦਵਿੰਦਰ ਸਿੰਘ ਨੇ ਇਸ ਨਿਯੁਕਤੀ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

Author : Malout Live