ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ, 100 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ
ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੀ ਪਛਾਣ ਹਿੰਮਤਰਾਜ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਪੁੱਤਰ ਜਸਵੀਰ ਸਿੰਘ, ਵਾਸੀ ਪਿੰਡ ਕਿਲਿਆਂਵਾਲੀ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ ਗਿਆ ਹੈ। ਇਹ ਕਾਰਵਾਈ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਐੱਸ.ਪੀ. (ਡੀ) ਅਸ਼ੋਕ ਮੀਨਾ, ਆਈ.ਪੀ.ਐੱਸ ਦੀ ਅਗਵਾਈ ਅਤੇ ਇੰਸਪੈਕਟਰ ਦੀਪਿਕਾ ਰਾਣੀ ਮੁੱਖ ਅਫ਼ਸਰ ਥਾਣਾ ਲੰਬੀ ਦੀ ਨਿਗਰਾਨੀ ਹੇਠ ਕੀਤੀ ਗਈ। ਪੁਲਿਸ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਪਿੰਡ ਕਿਲਿਆਂਵਾਲੀ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਕਿਲਿਆਂਵਾਲੀ ਤੋਂ ਬਦੂਰ ਭਾਟੀ ਕਲੋਨੀ, ਮੰਡੀ ਕਿਲਿਆਂਵਾਲੀ ਵੱਲ ਜਾ ਰਹੀ ਸੀ ਤਾਂ ਸੜਕ ਦੇ ਖੱਬੇ ਪਾਸੇ ਕੱਚੇ ਰਸਤੇ ’ਤੇ ਕਿੱਕਰ ਦੇ ਰੁੱਖ ਹੇਠਾਂ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤੇ।
ਪੁਲਿਸ ਵੱਲੋਂ ਦੋਵਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੀ ਪਛਾਣ ਹਿੰਮਤਰਾਜ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਪੁੱਤਰ ਜਸਵੀਰ ਸਿੰਘ, ਵਾਸੀ ਪਿੰਡ ਕਿਲਿਆਂਵਾਲੀ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਮੁਕੱਦਮਾ ਨੰਬਰ 372 ਮਿਤੀ 18 ਅਕਤੂਬਰ 2026 ਨੂੰ ਐਨ.ਡੀ.ਪੀ.ਐੱਸ ਐਕਟ ਦੀਆਂ ਧਾਰਾਵਾਂ 21(ਬੀ), 61 ਅਤੇ 85 ਤਹਿਤ ਥਾਣਾ ਕਿਲਿਆਂਵਾਲੀ ਵਿਖੇ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨੈਟਵਰਕ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ।
Author : Malout Live



