ਬਿਨ੍ਹਾਂ ਇਜਾਜ਼ਤ ਸਟੇਸ਼ਨ ਛੱਡਣ ’ਤੇ ਹੋਵੇਗੀ ਕਾਰਵਾਈ- ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ
ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਦਬਾਅ ਅਤੇ ਲੜਾਈ ਝਗੜੇ ਤੋਂ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਬਿਨ੍ਹਾਂ ਇਜਾਜ਼ਤ ਸਟੇਸ਼ਨ ਛੱਡਣ ’ਤੇ ਸਖ਼ਤ ਕਾਰਵਾਈ ਆਰੰਭਣ ਦੇ ਹੁਕਮ ਜਾਰੀ ਕੀਤੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਦਬਾਅ ਅਤੇ ਲੜਾਈ ਝਗੜੇ ਤੋਂ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਬਿਨ੍ਹਾਂ ਇਜਾਜ਼ਤ ਸਟੇਸ਼ਨ ਛੱਡਣ ’ਤੇ ਸਖ਼ਤ ਕਾਰਵਾਈ ਆਰੰਭਣ ਦੇ ਹੁਕਮ ਜਾਰੀ ਕੀਤੇ। ਇਸ ਸੰਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਜਿੰਨ੍ਹਾਂ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਜਾਣੀਆਂ ਹਨ, ਉਨਾਂ ਕਰਮਚਾਰੀਆਂ ਦੀ ਲਿਸਟ ਹਰ ਹੀਲੇ ਜਮਾਂ ਕਰਵਾਈ ਜਾਵੇ। ਪੁਲਿਸ ਅਤੇ ਸਿਵਿਲ ਪ੍ਰਸਾਸ਼ਨ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਇੰਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਵਿਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਤਾਲਮੇਲ ਦੀ ਸਮੀਖਿਆ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਲਈ ਵੱਟਸਅਪ ਗਰੁੱਪ ਅਤੇ ਮੋਬਾਈਲ ਰਾਹੀਂ ਆਪਸ ਵਿੱਚ ਸੰਪਰਕ ਸਾਧ ਲਿਆ ਜਾਵੇ।
ਉਹਨਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਪੰਚਾਇਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲਈਆਂ ਜਾਣ। ਸਰਪੰਚਾਂ ਦੀਆਂ ਕੁੱਲ ਆਸਾਮੀਆਂ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ 63 ਐੱਸ.ਸੀ ਸਰਪੰਚ ਚੁਣੇ ਜਾਣੇ ਹਨ ਅਤੇ ਇਸੇ ਤਰ੍ਹਾਂ 60 ਐੱਸ.ਸੀ. (ਇਸਤਰੀਆਂ), 73 ਇਸਤਰੀਆਂ (ਜਨਰਲ) ਅਤੇ 73 ਜਨਰਲ ਪੁਰਸ਼ ਕੁੱਲ 269 ਸਰਪੰਚ ਚੁਣੇ ਜਾਣੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ 4 ਅਕਤੂਬਰ 2024 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਇਸ ਤੋਂ ਇਲਾਵਾ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ 5 ਅਕਤੂਬਰ ਨੂੰ ਪੜਤਾਲ ਅਤੇ ਚੋਣ ਨਿਸ਼ਾਨਾਂ ਦੀ ਵੰਡ ਹੋਵੇਗੀ। 7 ਅਕਤੂਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਸਵੇਰੇ 08:00 ਵਜੇ ਤੋਂ ਬਾਅਦ ਦੁਪਿਹਰ 04:00 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ।
Author : Malout Live